Punjab News: ਪੰਜਾਬ ਸਰਕਾਰ 10–11 ਜੁਲਾਈ 2025 ਨੂੰ ਇੱਕ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਸਰਕਾਰੀ ਸਰੋਤਾਂ ਮੁਤਾਬਕ, ਇਸ ਸੈਸ਼ਨ ਲਈ 7 ਜੁਲਾਈ 2025, ਸੋਮਵਾਰ ਨੂੰ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਡਰੱਗਜ਼ ਤਸਕਰੀ ਨੂੰ ਲੈ ਕੇ ਸਖ਼ਤ ਫ਼ੈਸਲੇ ਲਏ ਜਾ ਸਕਦੇ ਹਨ। ਨਾਲ ਹੀ, ਸਤਲੁਜ-ਯਮੁਨਾ ਲਿੰਕ (SYL) ਨਹਿਰ ਮਾਮਲੇ 'ਤੇ ਰਣਨੀਤੀ ਤੈਅ ਕਰਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।
ਸੂਤਰਾਂ ਮੁਤਾਬਕ, ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਵੇਗੀ ਅਤੇ ਮੁੱਖ ਮੰਤਰੀ ਦੇ ਨਿਵਾਸ 'ਤੇ ਹੀ ਆਯੋਜਿਤ ਕੀਤੀ ਗਈ ਹੈ। ਅਨੁਮਾਨ ਲਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਨਸ਼ਿਆਂ ਦਾ ਮਸਲਾ ਸਭ ਤੋਂ ਵੱਡਾ ਮੱਦਾ ਰਹੇਗਾ। ਇਸਦੇ ਇਲਾਵਾ SYL ਮਾਮਲੇ 'ਤੇ ਵੀ ਚਰਚਾ ਹੋਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮਸਲੇ 'ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।
ਡਰੱਗ ਮਾਫੀਆ 'ਤੇ ਸਖਤੀ
ਪੰਜਾਬ ਵਿੱਚ ‘ਡਰੱਗ ਫ੍ਰੀ ਪੰਜਾਬ’ ਮੁਹਿੰਮ ਦੇ ਅਗਲੇ ਪੜਾਅ ਤਹਿਤ ਡੀ-ਐਡੀਕਸ਼ਨ ਕਲੀਨਿਕ ਖੋਲ੍ਹਣ, ਨਸ਼ਾ ਮੁਕਤੀ ਕੇਂਦਰਾਂ 'ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਕਾਨੂੰਨ ਵਿੱਚ ਕੜੇ ਨਿਯਮ ਲਿਆਂਦੇ ਜਾ ਸਕਦੇ ਹਨ। ਇਸ ਵੇਲੇ ਸਰਕਾਰ ਜ਼ਮੀਨੀ ਪੱਧਰ 'ਤੇ ਨਸ਼ੇ ਦੀ ਰੋਕਥਾਮ ਲਈ ਗੰਭੀਰ ਤਰੀਕੇ ਨਾਲ ਕੰਮ ਕਰ ਰਹੀ ਹੈ।
SYL ਨਹਿਰ 'ਤੇ ਮੀਟਿੰਗਾਂ ਦਾ ਦੌਰ ਜਾਰੀ
SYL ਵਿਵਾਦ 1982 ਤੋਂ ਲਟਕਿਆ ਹੋਇਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਇਸ ਵਿਵਾਦ ਨੂੰ ਸੁਲਝਾਉਣ ਲਈ 9 ਜੁਲਾਈ 2025 ਨੂੰ ਮੀਟਿੰਗ ਰੱਖੀ ਗਈ ਹੈ। ਇਸ ਕਾਰਨ, ਪੰਜਾਬ ਸਰਕਾਰ ਕੇਂਦਰ ਦੇ ਰੁਖ ਨੂੰ ਵੇਖਦੇ ਹੋਏ ਇਸ ਮਾਮਲੇ 'ਤੇ ਵੀ ਕੋਈ ਫੈਸਲਾ ਲੈ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।