ਪੜਚੋਲ ਕਰੋ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼

Playway School Guidelines: ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ

Playway School Guidelines: ਪੰਜਾਬ ਸਰਕਾਰ ਪਲੇਵੇਅ ਸਕੂਲਾਂ ਲਈ ਨਵੀਂ ਨੀਤੀ ਲਾਗੂ ਕਰਨ ਜਾ ਰਹੀ ਹੈ। ਬਿਲਡਿੰਗ ਤੋਂ ਲੈ ਕੇ ਪਲੇਵੇਅ ਸਕੂਲਾਂ ਦੇ ਅਧਿਆਪਕ ਤੱਕ ਗਾਈਡ ਲਾਈਨ ਤੈਅ ਕੀਤੀ ਗਈ ਹੈ। ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੀ ਨਿਗਰਾਨੀ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖ਼ਲੇ ਲਈ ਬੱਚੇ ਲਈ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਆਦਿ ਨਹੀਂ ਹੋਵੇਗੀ। ਇਨ੍ਹਾਂ ਸਕੂਲਾਂ ਵਿੱਚ ਜੰਕ ਫੂਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ। ਇਸ ਤਹਿਤ ਨਾ ਤਾਂ ਘਰੋਂ ਜੰਕ ਫੂਡ ਟਿਫਿਨ ਵਿੱਚ ਆਵੇਗਾ ਤੇ ਨਾ ਹੀ ਸਕੂਲ ਵਿੱਚ ਜਾਂ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ।

ਇਹ ਜਾਣਕਾਰੀ ਮੰਤਰੀ ਡਾ: ਬਲਜੀਤ ਕੌਰ ਨੇ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਉਣ ਤੋਂ ਪਹਿਲਾਂ ਇਹ ਜਾਂਚ ਕਰਨ ਕਿ ਸਕੂਲ ਦਾ ਰਜਿਸਟਰਾਰ ਹੈ ਜਾਂ ਨਹੀਂ। ਇਸ ਸਬੰਧੀ ਜਾਣਕਾਰੀ ਸਮਾਜ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਜਾਵੇਗੀ। ਪੰਜਾਬ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਦੀ ਗਿਣਤੀ 40 ਹਜ਼ਾਰ ਹੈ ਜਿਨ੍ਹਾਂ ਨੂੰ ਇਸ ਦਾ ਫਾਇਦਾ ਮਿਲੇਗਾ। 

ਹਾਲਾਂਕਿ, ਇਹ ਜਲਦੀ ਹੀ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਵਿੱਚ ਕਿੰਨੇ ਪਲੇਵੇਅ ਸਕੂਲ ਹੋਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚੱਲ ਰਹੇ ਪਲੇਵੇਅ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਆਂਗਣਵਾੜੀ ਕੇਂਦਰਾਂ ’ਤੇ ਸਰਕਾਰ ਦਾ ਕੰਟਰੋਲ ਸੀ। ਜਦੋਂਕਿ ਹੁਣ ਸਾਰੇ ਪਲੇਅਵੇਅ ਸੈਂਟਰ ਕਵਰ ਕੀਤੇ ਜਾਣਗੇ।

ਪੰਜਾਬ ਸਰਕਾਰ ਨੇ ਪਲੇਵੇਅ ਲਈ ਇਹ 14 ਦਿਸ਼ਾ-ਨਿਰਦੇਸ਼ ਤੈਅ ਕੀਤੇ

1. ਰਾਜ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਤੇ ਸਰਕਾਰੀ ਪਲੇ ਸਕੂਲ ਰਜਿਸਟਰਡ ਕੀਤੇ ਜਾਣਗੇ। ਇਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ।

2. ਇੱਕ ਅਧਿਆਪਕ 20 ਤੋਂ ਵੱਧ ਬੱਚਿਆਂ ਨੂੰ ਨਹੀਂ ਪੜ੍ਹਾ ਸਕੇਗਾ। ਉਸ ਦੇ ਨਾਲ ਇੱਕ ਕੇਅਰਟੇਕਰ ਵੀ ਹੋਵੇਗਾ ਤਾਂ ਜੋ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਨਾ ਹੋਵੇ।

3. ਸਕੂਲ ਦੀਆਂ ਚਾਰਦੀਵਾਰੀਆਂ ਸੁਰੱਖਿਅਤ ਹੋਣੀਆਂ ਚਾਹੀਦੀਆਂ ਹਨ, ਬੱਚਿਆਂ ਦੇ ਖੇਡਣ ਲਈ ਉਚਿਤ ਥਾਂ ਵੀ ਹੋਵੇ।

4. ਸਕੂਲ ਦੇ ਕਲਾਸਰੂਮ ਖੁੱਲ੍ਹੇ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਰੈਸਟ ਰੂਮ ਦੀ ਵਿਵਸਥਾ ਵੀ ਤੈਅ ਕੀਤੀ ਜਾਵੇ। ਜੇਕਰ ਬੱਚੇ ਨੂੰ ਨੀਂਦ ਆਉਂਦੀ ਹੈ, ਤਾਂ ਉਹ ਉੱਥੇ ਸੌਂ ਸਕਦਾ ਹੈ।

5. ਲੜਕੇ ਤੇ ਲੜਕੀਆਂ ਲਈ ਵੱਖਰੇ ਪਖਾਨੇ ਹੋਣਗੇ। ਇਹ ਬੱਚਿਆਂ ਦੇ ਅਨੁਕੂਲ ਹੋਣਗੇ। ਸਾਬਣ ਤੇ ਤੌਲੀਏ ਦਾ ਪ੍ਰਬੰਧ ਵੀ ਹੋਵੇ।

6. ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ।

7. ਪਲੇਅਵੇਅ ਵਿੱਚ ਬੱਚਿਆਂ ਨੂੰ ਖੇਡਾਂ ਰਾਹੀਂ ਸਿਖਾਇਆ ਜਾਵੇਗਾ ਤੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ 'ਤੇ ਕੰਮ ਦਾ ਕੋਈ ਬੋਝ ਨਹੀਂ ਹੋਵੇਗਾ।

8. ਬੱਚੇ ਨੂੰ ਕਿਸੇ ਕਿਸਮ ਦੀ ਸਜ਼ਾ ਨਹੀਂ ਦਿੱਤੀ ਜਾਵੇਗੀ। ਅਧਿਆਪਕ ਬੱਚੇ ਨੂੰ ਧਮਕਾ ਨਹੀਂ ਸਕੇਗਾ। ਇਸ ਤੋਂ ਇਲਾਵਾ ਬੱਚੇ ਨੂੰ ਥੱਪੜ ਆਦਿ ਨਹੀਂ ਮਾਰਿਆ ਜਾ ਸਕੇਗਾ।

9. ਪਲੇ ਵੇਅ ਦੇ ਅੰਦਰ ਲਾਇਬ੍ਰੇਰੀ ਦਾ ਪ੍ਰਬੰਧ ਹੋਵੇਗਾ। ਬੱਚਿਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਹੋਵੇਗਾ।

10. ਹਰ ਮਹੀਨੇ ਬੱਚੇ ਦੀ ਸਿਹਤ ਜਾਂਚ ਹੋਵੇਗੀ ਤੇ ਇਸ ਦਾ ਰਿਕਾਰਡ ਰੱਖਿਆ ਜਾਵੇਗਾ। ਸਕੂਲ ਬੱਚੇ ਦੇ ਟੀਕਾਕਰਨ ਦਾ ਰਿਕਾਰਡ ਰੱਖੇਗਾ।

11. ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ, ਸਿਹਤ ਸਹੂਲਤਾਂ ਸਭ ਦੀ ਜਾਂਚ ਕੀਤੀ ਜਾਵੇਗੀ।

12. ਸਕੂਲ ਵਿੱਚ ਫੀਸਾਂ ਕਿਵੇਂ ਲਈਆਂ ਜਾਣਗੀਆਂ, ਇਸ ਬਾਰੇ ਦਿਸ਼ਾ-ਨਿਰਦੇਸ਼ ਹੋਣਗੇ।

13. ਦਾਖਲੇ ਦੇ ਸਮੇਂ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਤੇ ਮਾਪਿਆਂ ਦੀ ਇੰਟਰਵਿਊ ਨਹੀਂ ਹੋਵੇਗੀ।

14. ਪੇਰੈਂਟਸ ਟੀਚਰ ਐਸੋਸੀਏਸ਼ਨ ਬਣਾਈ ਜਾਵੇਗੀ ਤੇ ਨਾਲ ਹੀ ਜੰਕ ਫੂਡ 'ਤੇ ਵੀ ਪਾਬੰਦੀ ਹੋਵੇਗੀ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਤਰਫੋਂ ਸਭ ਤੋਂ ਪਹਿਲਾਂ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਪਲੇ ਸਕੂਲਾਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ। ਨਿਯਮਾਂ ਦੀ ਪਾਲਣਾ ਕਰਨ ਵਾਲੇ ਸਕੂਲ ਹੀ ਕੰਮ ਕਰ ਸਕਣਗੇ। ਇਸ ਦੇ ਨਾਲ ਹੀ ਸਕੂਲਾਂ ਦੇ ਮਾਪੇ ਵਟਸਐਪ ਗਰੁੱਪ ਬਣਾਉਣਗੇ। ਇਸ ਵਿੱਚ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਲੇਅ ਵੇਅ ਸਕੂਲਾਂ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਵੇਗੀ। ਸਕੂਲਾਂ ਦੀ ਰਜਿਸਟ੍ਰੇਸ਼ਨ ਹਰ ਸਾਲ ਹੋਵੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget