ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...

Punjab News: ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ

Punjab News: ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਲਗਭਗ 70,000 ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਦੀ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਚਾਲੂ ਵਿੱਤੀ ਸਾਲ ਦੇ ਅਕਤੂਬਰ 2024 ਵਿੱਚ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ (ਲੜਕੀ) ਦੇ ਜਨਮ 'ਤੇ ਕੁੱਲ 65,478 ਔਰਤਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਭੇਜੀ ਗਈ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ 19 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5,000 ਰੁਪਏ (3,000 + 2,000 ਰੁਪਏ ਦੀਆਂ ਦੋ ਕਿਸ਼ਤਾਂ ਵਿੱਚ) ਅਤੇ ਦੂਜੇ ਬੱਚੇ ਦੇ ਜਨਮ 'ਤੇ 6,000 ਰੁਪਏ (ਜੇ ਲੜਕੀ ਹੈ) ਪ੍ਰਦਾਨ ਕਰਦੀ ਹੈ। ਇਹ ਰਕਮ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਸੁਧਾਰਨ ਲਈ ਖਾਸ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਔਰਤਾਂ ਨੂੰ ਅੰਸ਼ਕ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਕਰਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਰਾਜ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿੱਤੀ ਸਹਾਇਤਾ ਲਈ ਰਾਜ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦਾ ਭੁਗਤਾਨ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਜਾਂ ਡਾਕਖਾਨੇ ਦੇ ਖਾਤਿਆਂ ਵਿੱਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਲੈਣ ਲਈ ਹਰੇਕ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਲਾਜ਼ਮੀ ਹੈ, ਜਿਸ ਨੂੰ ਬੈਂਕ ਖਾਤੇ ਨਾਲ ਲਿੰਕ ਕੀਤਾ ਜਾਣਾ ਚਾਹੀਦਾ ਹੈ।

ਮੰਤਰੀ ਡਾ: ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰਾਜ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਨ ਤਾਂ ਜੋ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Embed widget