(Source: ECI/ABP News/ABP Majha)
Punjab News: ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ! ਹੁਣ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ
Punjab News: ਹੁਣ ਪੰਜਾਬ ’ਚ ਬਜ਼ੁਰਗਾਂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਉਹ ਘਰ ਬੈਠ ਕੇ ਮੋਬਾਈਲ ਲਿੰਕ ਰਾਹੀਂ ਅਦਾਲਤ ਵਿੱਚ ਪੇਸ਼ ਹੋ ਸਕਣਗੇ।
Punjab News: ਹੁਣ ਪੰਜਾਬ ’ਚ ਬਜ਼ੁਰਗਾਂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਉਹ ਘਰ ਬੈਠ ਕੇ ਮੋਬਾਈਲ ਲਿੰਕ ਰਾਹੀਂ ਅਦਾਲਤ ਵਿੱਚ ਪੇਸ਼ ਹੋ ਸਕਣਗੇ। ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਅਦਾਲਤਾਂ ’ਚ ਪੇਸ਼ੀ ਭੁਗਤਣ ਸਮੇਂ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਪਹਿਲਕਦਮੀ ਕੀਤੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਕਿਸੇ ਵੀ ਅਦਾਲਤ ’ਚ ਆਨਲਾਈਨ ਪੇਸ਼ੀ ਭੁਗਤ ਸਕਣਗੇ।
ਹੋਰ ਪੜ੍ਹੋ : ਹੜ੍ਹਾਂ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਮਗਰੋਂ ਕੇਂਦਰੀ ਟੀਮ ਵੱਲੋਂ ਮੁਆਵਜ਼ੇ ਬਾਰੇ ਅਹਿਮ ਐਲਾਨ
ਹਾਲਾਂਕਿ ਇਹ ਲਿੰਕ ਕਦੋਂ ਤੱਕ ਤਿਆਰ ਹੋਵੇਗਾ ਜਾਂ ਇਸ ਦੀ ਵਰਤੋਂ ਕਿਵੇਂ ਕੀਤੀ ਜਾਵੇਗੀ, ਉਸ ਬਾਰੇ ਸੂਬਾ ਸਰਕਾਰ ਨੇ ਹਾਲੇ ਕੁਝ ਸਪਸ਼ਟ ਨਹੀਂ ਕੀਤਾ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਸ਼ਲ ਮੀਡੀਆ ਰਾਹੀ ਸਾਂਝੀ ਕੀਤੀ ਹੈ। ‘ਆਪ’ ਆਗੂਆਂ ਦਾ ਕਹਿਣਾ ਹੈ ਕਿ ਬਜ਼ੁਰਗਾਂ ਨੂੰ ਅਦਾਲਤਾਂ ’ਚ ਪੇਸ਼ੀ ਭੁਗਤਣ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਬਜ਼ੁਰਗਾਂ ਨੂੰ ਪੇਸ਼ ਆਉਣ ਵਾਲੀ ਇਸ ਸਮੱਸਿਆ ਦੇ ਨਿਪਟਾਰੇ ਲਈ ਸੂਬਾ ਸਰਕਾਰ ਨੇ ਅਜਿਹਾ ਮੋਬਾਈਲ ਲਿੰਕ ਤਿਆਰ ਕਰਨ ਦਾ ਫੈਸਲਾ ਕੀਤਾ ਹੈ।
ਹਾਸਲ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਆਨਲਾਈਨ ਪੇਸ਼ੀ ਲਈ ਅਜਿਹਾ ਲਿੰਕ ਤਿਆਰ ਕਰਨ ਵਾਸਤੇ ਕੰਮ ਵੀ ਕੀਤਾ ਜਾ ਰਿਹਾ ਹੈ। ਇਸ ਲਿੰਕ ਰਾਹੀ ਸ਼ੁਰੂਆਤ ’ਚ ਸਿਰਫ਼ ਹੇਠਲੀ ਅਦਾਲਤਾਂ ਵਿੱਚ ਹੀ ਮੋਬਾਈਲ ਲਿੰਕ ਰਾਹੀਂ ਪੇਸ਼ ਹੋਣ ਦੀ ਸਹੂਲਤ ਮਿਲ ਸਕੇਗੀ। ਇਸ ਦਾ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਕੋਈ ਲਾਭ ਨਹੀਂ ਮਿਲੇਗਾ। ਸੂਬੇ ਭਰ ਦੀਆਂ ਹੇਠਲੀ ਅਦਾਲਤਾਂ ’ਚ ਵੱਡੀ ਗਿਣਤੀ ਕੇਸ ਚੱਲ ਰਹੇ ਹਨ, ਜਿਸ ’ਚ ਵੱਡੀ ਗਿਣਤੀ ਬਜ਼ੁਰਗ ਸ਼ਾਮਲ ਹੁੰਦੇ ਸਨ ਜਿਨ੍ਹਾਂ ਨੂੰ ਸਾਰਾ-ਸਾਰਾ ਦਿਨ ਅਦਾਲਤ ’ਚ ਇੰਤਜ਼ਾਰ ਕਰਨਾ ਪੈਂਦਾ ਹੈ।
ਹੋਰ ਪੜ੍ਹੋ: 37 ਤਰ੍ਹਾਂ ਦੇ ਭੱਤੇ ਬੰਦ ਕਰਨ 'ਤੇ ਭੜਕੇ ਅਧਿਆਪਕ, ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।