Punjab News: ਕੋਰੋਨਾ ਵਾਇਰਸ (Coronavirus) ਦੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਸ ਨੇ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਿਆਰੀ ਕਰ ਲਈ ਹੈ। ਸੂਬੇ ਦੇ ਸਿਹਤ ਵਿਭਾਗ ਦੇ ਡਾਇਰੈਕਟਰ ਜੀਬੀ ਸਿੰਘ ਨੇ ਇਹ ਦਾਅਵਾ ਕੀਤਾ ਹੈ।
ਪੰਜਾਬ 'ਚ ਕੋਵਿਡ-19 ਦੇ ਕੇਸਾਂ ਦੀ ਗਿਣਤੀ ਛੇ ਫੀਸਦੀ ਦੀ ਸਕਾਰਾਤਮਕ ਦਰ ਨਾਲ ਵੱਧ ਰਹੀ ਹੈ। ਜੀਬੀ ਸਿੰਘ ਨੇ ਕਿਹਾ ਕਿ ਤੀਜੀ ਲਹਿਰ ਦੀ ਸਥਿਤੀ 'ਚ ਵੱਡੀ ਗਿਣਤੀ 'ਚ ਕੇਸਾਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਕੋਲ ਸਾਰੀਆਂ ਬੁਨਿਆਦੀ ਸਹੂਲਤਾਂ ਹਨ।
ਹਾਲਾਂਕਿ ਜੀਬੀ ਸਿੰਘ ਨੇ ਲੋਕਾਂ ਨੂੰ ਟੀਕਾ ਲਵਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਤਿਆਰੀਆਂ ਮੁਕੰਮਲ ਹਨ ਪਰ ਲੋਕਾਂ ਨੂੰ ਆਪਣੇ ਆਪ ਨੂੰ ਵਾਇਰਸ ਦੇ ਵਿਰੁੱਧ ਪੂਰੀ ਤਰ੍ਹਾਂ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਹ ਕੋਵਿਡ ਤੋਂ ਬਚਣ ਦਾ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ।
ਬੱਚਿਆਂ ਲਈ ਟੀਕਾਕਰਨ ਮੁਹਿੰਮ ਸ਼ੁਰੂ
ਟੀਕਾਕਰਨ ਦਾ ਦਾਇਰਾ ਵਧਾਉਣ ਲਈ ਸਿਹਤ ਵਿਭਾਗ ਨੇ 3 ਜਨਵਰੀ ਤੋਂ 15-18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਕੀਤਾ ਹੈ ਅਤੇ ਹੁਣ ਤਕ 12,000 ਦੇ ਕਰੀਬ ਬੱਚਿਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਦੀ ਬੂਸਟਰ ਡੋਜ਼ ਦੇਣ ਦੀ ਮੁਹਿੰਮ 10 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ।
ਦੱਸ ਦੇਈਏ ਕਿ ਪਿਛਲੇ ਦੋ ਦਿਨਾਂ ਤੋਂ ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਭਾਰੀ ਵਾਧਾ ਹੋਇਆ ਹੈ। ਪਿਛਲੇ ਦੋ ਦਿਨਾਂ ਤੋਂ ਸੂਬੇ 'ਚ ਕੋਰੋਨਾ ਵਾਇਰਸ ਦੇ ਇਕ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904