Punjab News: ਚਮਕੌਰ ਸਾਹਿਬ ਦੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਸਰਕਾਰ ਨੇ ਮੋਰਿੰਡਾ ਸਥਿਤ ਸਹਿਕਾਰੀ ਖੰਡ ਮਿੱਲ ਡੀ-ਲਾਈਨ ਨੂੰ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਖੰਡ ਮਿੱਲ ਡੀ-ਲਾਈਨ ਨੂੰ ਹਮੇਸ਼ਾ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। 'ਆਪ' ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।



ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਆਪਣੇ ਚਹੇਤਿਆਂ ਨੂੰ ਫਾਇਦਾ ਪਹੁੰਚਾਉਣ ਲਈ ਡੀ-ਲਾਈਨ ਬਣਾਈ ਸੀ ਪਰ ਪੰਜਾਬ ਦੀ ਮੌਜੂਦਾ 'ਆਪ' ਸਰਕਾਰ ਨੇ ਛੋਟੇ ਕਿਸਾਨਾਂ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਸਾਰਿਆਂ ਨੂੰ ਬਰਾਬਰ ਅਧਿਕਾਰ ਦਿੱਤੇ ਹਨ। ‘ਆਪ’ ਆਗੂ ਮਾਲਵਿੰਦਰ ਕੰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਨਾਲ ਲੈ ਕੇ ਮਾਮਲਾ ਸੁਲਝਾ ਲਿਆ ਗਿਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਹਲਕਾ ਚਮਕੌਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ।


 







ਇਸ ਤੋਂ ਪਹਿਲਾਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦੇ ਤਤਕਾਲੀ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ, ਡਾਇਰੈਕਟਰ ਜਸਮੇਲ ਸਿੰਘ ਜੱਸੀ ਤੇ ਡਾਇਰੈਕਟਰ ਹਰਪਾਲ ਸਿੰਘ ਬਾਮਨਾੜਾ ਵੱਲੋਂ ਸਾਲ 2021-22 ਦੌਰਾਨ ਮਿੱਲ ਦੀ ਮੁਰੰਮਤ ਤੇ ਰੱਖ-ਰਖਾਅ ਲਈ ਖਰੀਦੀਆਂ ਗਈਆਂ ਵਸਤਾਂ ਵਿੱਚ ਵੱਡੇ ਪੱਧਰ ’ਤੇ ਘਪਲੇ ਦੇ ਦੋਸ਼ ਲਾਏ ਗਏ ਸਨ। ਡਾਇਰੈਕਟਰਾਂ ਨੇ ਜਾਂਚ ਦੌਰਾਨ ਪਾਇਆ ਕਿ ਮਿੱਲ ਦੇ ਰੱਖ-ਰਖਾਅ ਤੇ ਮੁਰੰਮਤ ਲਈ ਜੋ ਟਰਬਾਈਨ ਤੇ ਹੋਰ ਸਾਮਾਨ ਖਰੀਦਿਆ ਜਾਣਾ ਸੀ, ਉਹ ਨਹੀਂ ਖਰੀਦਿਆ ਗਿਆ ਪਰ ਕੰਪਨੀਆਂ ਤੇ ਠੇਕੇਦਾਰਾਂ ਦੀ ਕਥਿਤ ਮਿਲੀਭੁਗਤ ਨਾਲ ਟੈਂਡਰਾਂ ਰਾਹੀਂ ਫਰਜ਼ੀ ਬਿੱਲ ਬਣਾ ਕੇ ਅਦਾਇਗੀਆਂ ਕੀਤੀਆਂ ਗਈਆਂ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।