Punjab News: ਪੰਜਾਬ ਸਰਕਾਰ ਵੱਲੋਂ 16,000 ਪੋਸਟਾਂ 'ਤੇ ਭਰਤੀ ਦਾ ਫੈਸਲਾ, ਸਾਰੇ ਵਿਭਾਗਾਂ ਤੋਂ ਮੰਗੀ ਰਿਪੋਰਟ
Punjab Employment News: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।
Punjab News: ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰੀ ਵਿਭਾਗਾਂ 'ਚ ਕੰਮ ਤੇਜ਼ ਕਰਨ ਤੇ ਮੁਲਾਜ਼ਮਾਂ 'ਤੇ ਕੰਮ ਦਾ ਬੋਝ ਘਟਾਉਣ ਲਈ 16 ਹਜ਼ਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਇਸ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ। ਇਸ ਕਾਰਨ ਕੰਮਕਾਜ ਕਾਫੀ ਪ੍ਰਭਾਵਿਤ ਹੋਇਆ ਹੈ। ਹੁਣ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਵਿਭਾਗਾਂ ਦੇ ਮੁਖੀਆਂ ਤੋਂ ਖਾਲੀ ਅਸਾਮੀਆਂ ਦਾ ਵੇਰਵਾ ਮੰਗਿਆ ਗਿਆ ਹੈ। ਇਸ ਮਗਰੋਂ ਜਲਦੀ ਹੀ ਖਾਲੀ ਅਸਾਮੀਆਂ ਨੂੰ ਭਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਵਿਭਾਗ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਦੀ ਰਿਪੋਰਟ ਮੁੱਖ ਸਕੱਤਰ ਦੇ ਦਫ਼ਤਰ ਕੋਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। ਰਿਪੋਰਟ ਮਿਲਣ ਤੋਂ ਬਾਅਦ ਰਾਜ ਦੇ ਸੀਐਸ ਭਗਵੰਤ ਮਾਨ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਉੱਚ ਅਧਿਕਾਰੀਆਂ ਨਾਲ ਸਾਂਝੇ ਤੌਰ 'ਤੇ ਮੀਟਿੰਗ ਕਰਨਗੇ। ਸ਼੍ਰੇਣੀ 3 ਤੇ ਸ਼੍ਰੇਣੀ 4 ਦੇ ਕਰਮਚਾਰੀਆਂ ਤੇ ਅਧਿਕਾਰੀਆਂ ਦੀਆਂ ਹੋਰ ਅਸਾਮੀਆਂ ਭਰੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ ਅਧਿਕਾਰੀਆਂ ਨਾਲ ਸਾਂਝੀਆਂ ਮੀਟਿੰਗਾਂ ਵਿੱਚ ਫੈਸਲਾ ਕੀਤਾ ਹੈ ਕਿ ਲੰਬੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਖਤਮ ਨਹੀਂ ਕੀਤਾ ਜਾਵੇਗਾ। ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਤਾਂ ਜੋ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਇਸ ਨਾਲ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਵਿੱਚ ਦੇਰੀ ਨੂੰ ਰੋਕਿਆ ਜਾਵੇਗਾ।
ਇਸ ਦੇ ਨਾਲ ਕਰਮਚਾਰੀਆਂ 'ਤੇ ਕੰਮ ਦਾ ਦਬਾਅ ਵੀ ਘੱਟ ਜਾਵੇਗਾ। ਸਰਕਾਰ ਦਾ ਦਾਅਵਾ ਹੈ ਕਿ ਡੇਢ ਸਾਲ ਵਿੱਚ 30 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਦੂਜੇ ਸਾਲ ਸਰਕਾਰ ਇਸ ਅੰਕੜੇ ਨੂੰ 50,000 ਤੱਕ ਲੈ ਜਾਣਾ ਚਾਹੁੰਦੀ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਿੱਚ ਕੋਈ ਦੇਰੀ ਨਹੀਂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।