Punjab News : ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਹੁਣ ਮੱਠੀ ਪੈ ਗਈ ਹੈ। ਨਾਜਾਇਜ਼ ਕਬਜ਼ੇ ਹਟਾਉਣ ਦੀ ਮਹਿੰਮ ਦੇ ਪਹਿਲੇ ਪੜਾਅ ਵਿੱਚ ਸਰਕਾਰ ਨੂੰ ਕਾਫੀ ਸਫਲਤਾ ਮਿਲੀ ਸੀ ਪਰ ਹੌਲੀ-ਹੌਲੀ ਲੋਕਾਂ ਦਾ ਵਿਰੋਧ ਵਧਣ ਲੱਗਾ। ਕਿਸਾਨ ਜਥੇਬੰਦੀਆਂ ਵੀ ਸਰਕਾਰ ਖਿਲਾਫ ਨਿੱਤਰ ਆਈਆਂ। ਇਸ ਲਈ ਹੁਣ ਇਹ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਮੱਠੀ ਪੈ ਗਈ ਹੈ।
ਦੂਜੇ ਪਾਸੇ ਇਹ ਵੀ ਸੱਚਾਈ ਹੈ ਕਿ ਇਸ ਵੇਲੇ ਪੰਜਾਬ ਸਰਕਾਰ ਦੀ 80 ਹਜ਼ਾਰ ਏਕੜ ਤੋਂ ਵੱਧ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਹੈਰਾਨੀ ਹੈ ਕਿ ਇਕੱਲੇ ਪੰਚਾਇਤ ਵਿਭਾਗ ਤੋਂ ਬਿਨਾਂ ਕਿਸੇ ਵੀ ਸਰਕਾਰੀ ਮਹਿਕਮੇ ਵੱਲੋਂ ਮੁਸਤੈਦੀ ਨਾਲ ਆਪਣੀ ਜ਼ਮੀਨ ਖਾਲੀ ਕਰਾਉਣ ਵਾਸਤੇ ਕਦੇ ਕੋਈ ਮੁਹਿੰਮ ਨਹੀਂ ਚਲਾਈ ਗਈ। ਪੰਜਾਬ ’ਚ ਸਭ ਤੋਂ ਵੱਧ ਪੰਚਾਇਤ ਵਿਭਾਗ ਦੀ ਕਰੀਬ 36 ਹਜ਼ਾਰ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਇਸ ਵਿੱਚੋਂ ਕਰੀਬ 50 ਫ਼ੀਸਦੀ ਜ਼ਮੀਨ ਗ਼ੈਰ-ਵਾਹੀਯੋਗ ਹੈ।
ਭਾਜਪਾ ਦੇ ਸ਼ਾਸਨ ਵਾਲੇ ਸੂਬੇ ਹਰਿਆਣਾ 'ਚ ਪੰਜਾਬ ਦੇ ਮੁਕਾਬਲੇ 6 ਗੁਣਾ ਵੱਧ ਅਪਰਾਧਿਕ ਮਾਮਲੇ ਦਰਜ : ਮੀਤ ਹੇਅਰ
ਹਾਸਲ ਜਾਣਕਾਰੀ ਪੰਚਾਇਤ ਵਿਭਾਗ ਵੀ ਸਿਰਫ਼ 20 ਫ਼ੀਸਦੀ ਜ਼ਮੀਨ ਹੀ ਖ਼ਾਲੀ ਕਰਾ ਸਕਿਆ ਹੈ। ਜੰਗਲਾਤ ਮਹਿਕਮੇ ਦੀ ਕਰੀਬ 22,500 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਹਨ। ਸ਼ਹਿਰੀ ਖੇਤਰਾਂ ਵਿੱਚ ਤਾਂ ਗਰੀਨ ਬੈਲਟਾਂ ’ਤੇ ਵੀ ਕਬਜ਼ੇ ਹਨ। ਜੰਗਲਾਤ ਮਹਿਕਮੇ ਨੇ ਕਾਨੂੰਨੀ ਕਾਰਵਾਈ ’ਚ ਵੀ ਕਦੇ ਫੁਰਤੀ ਨਹੀਂ ਦਿਖਾਈ।
ਇਸੇ ਤਰ੍ਹਾਂ ਨਹਿਰੀ ਵਿਭਾਗ ਦੀ ਕਰੀਬ ਇੱਕ ਹਜ਼ਾਰ ਏਕੜ ਤੋਂ ਜ਼ਿਆਦਾ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਹੈ। ਰੱਖਿਆ ਵਿਭਾਗ ਦੀ ਪੰਜਾਬ ਵਿਚ ਕਰੀਬ 239 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਹੈ। ਪਾਵਰਕੌਮ ਦੀ ਕਰੀਬ 46 ਏਕੜ ਜ਼ਮੀਨ ’ਤੇ ਵੀ ਨਾਜਾਇਜ਼ ਕਬਜ਼ੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।