Punjab News: 'ਅਗਨੀਵੀਰਾਂ' ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਪੰਜਾਬ ਸਰਕਾਰ ਵੱਲੋਂ ਇੱਕ ਖਾਸ ਐਲਾਨ ਕੀਤਾ ਗਿਆ ਹੈ ਜੋ ਕਿ ਅਗਨੀਵੀਰਾਂ ਦੇ ਲਈ ਬਹੁਤ ਹੀ ਵੱਡੀ ਰਾਹਤ ਹੈ। ਜੀ ਹਾਂ ਸੂਬੇ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਅਗਨੀਵੀਰਾਂ ਦੀ ਫੌਜ ਵਿੱਚੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ
Agniveer News: ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਰਾਜ ਸਰਕਾਰ ਅਗਨੀਵੀਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ। ਇਹ ਐਲਾਨ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਰਾਜ ਸਰਕਾਰ ਅਗਨੀਵੀਰਾਂ ਦੀ ਫੌਜ ਵਿੱਚੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਦੱਸ ਦੇਈਏ ਕਿ ਇਸਦੀ ਜਾਣਕਾਰੀ ‘ਆਪ’ ਵਿਧਾਇਕਾ ਜੀਵਨ ਜੋਤੀ ਕੌਰ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰਿਟਾਇਰਮੈਂਟ ਤੋਂ ਬਾਅਦ ਅਗਨੀਵੀਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦਿੱਤੀਆਂ ਜਾਣਗੀਆਂ। ਇਸ ਨੂੰ ਲੈ ਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਸੇਵਾਮੁਕਤ ਹੋਣ ਵਾਲੇ 800 ਅਗਨੀਵੀਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ 800 ਅਗਨੀਵੀਰਾਂ ਦਾ ਪਹਿਲਾ ਬੈਚ 2027 ਵਿੱਚ ਸੇਵਾਮੁਕਤ ਹੋਣ ਦੀ ਸੰਭਾਵਨਾ ਹੈ। ਕਿਉਂਕਿ ਉਹ ਸਾਬਕਾ ਸੈਨਿਕ ਲਾਭਾਂ ਲਈ ਯੋਗ ਨਹੀਂ ਹੋਣਗੇ, ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ (ਅਗਨੀਵੀਰ) ਲਈ ਨੌਕਰੀਆਂ ਯਕੀਨੀ ਬਣਾਉਣ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮਹਿੰਦਰ ਭਗਤ ਨੇ ਅੱਗੇ ਕਿਹਾ, "ਸਰਕਾਰ ਉਨ੍ਹਾਂ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਗਰਮ ਕਦਮ ਚੁੱਕ ਰਹੀ ਹੈ, ਜਿਨ੍ਹਾਂ ਨੇ ਸਨਮਾਨ ਨਾਲ ਸਾਡੇ ਦੇਸ਼ ਦੀ ਸੇਵਾ ਕੀਤੀ ਹੈ।"
ਅਗਨੀਵੀਰਾਂ ਲਈ ਇੱਕ ਵੱਡੀ ਰਾਹਤ ਵਾਲੀ ਖਬਰ
ਭਾਵੇਂ ਪੰਜਾਬ ਸਰਕਾਰ ਹਮੇਸ਼ਾ ਹੀ ਅਗਨੀਵੀਰ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦੀ ਰਹੀ ਹੈ ਪਰ ਹੁਣ ਸੂਬਾ ਸਰਕਾਰ ਨੇ ਅਗਨੀਵੀਰ ਨੂੰ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਦੇਣ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੀ ਦੇਖਭਾਲ ਕਰੇਗੀ, ਜੋ ਕਿ ਅਗਨੀਵੀਰਾਂ ਲਈ ਇੱਕ ਵੱਡੀ ਰਾਹਤ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।