Punjab News: ਪੰਜਾਬ ਸਰਕਾਰ ਦਾ ਸੜਕਾਂ ਲਈ ਐਕਸ਼ਨ ਪਲਾਨ ਤਿਆਰ, ਕੰਮ ਦੀ ਕੁਆਲਿਟੀ ਦੀ ਹੋਵੇਗੀ ਜਾਂਚ, CM ਫਲਾਇੰਗ ਸਕਵਾਡ ਬਣੀ, ਚਾਰ ਟੀਮਾਂ ਰੱਖਣਗੀਆਂ ਨਿਗਰਾਨੀ
ਜਲਦ ਹੀ ਪੂਰੇ ਪੰਜਾਬ ਦੀ ਨੁਹਾਰ ਬਦਲਣ ਜਾ ਰਹੀ ਹੈ, ਜੀ ਹਾਂ ਪੰਜਾਬ ਸਰਕਾਰ ਵੱਲੋਂ 19,000 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਅੱਪਗਰੇਡੇਸ਼ਨ ਦੇ ਕੰਮ ‘ਤੇ ਨਿਗਰਾਨੀ ਲਈ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ 19,000 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਅੱਪਗਰੇਡੇਸ਼ਨ ਦੇ ਕੰਮ ‘ਤੇ ਨਿਗਰਾਨੀ ਲਈ ਨਵਾਂ ਐਕਸ਼ਨ ਪਲਾਨ ਤਿਆਰ ਕੀਤਾ ਗਿਆ ਹੈ। ਇਸ ਲਈ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (PWD) ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕਵਾਡ ਟੀਮਾਂ ਬਣਾਈਆਂ ਗਈਆਂ ਹਨ, ਜੋ ਇਸ ਪੂਰੇ ਕੰਮ ‘ਤੇ ਨਜ਼ਰ ਰੱਖਣਗੀਆਂ। ਦੋਹਾਂ ਵਿਭਾਗਾਂ ਨੂੰ ਇਸ ਸਬੰਧੀ ਹੁਕਮਾਂ ਦੀ ਪਾਲਣਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਕੰਮ ਦੀ ਕੁਆਲਿਟੀ 'ਤੇ ਰੱਖੀ ਜਾਏਗੀ ਨਜ਼ਰ
ਸਰਕਾਰ ਵੱਲੋਂ ਜਾਰੀ ਆਰਡਰ ‘ਚ ਸਪਸ਼ਟ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਫਲਾਇੰਗ ਸਕਵਾਡ ਟੀਮਾਂ ਤਿਆਰ ਕੀਤੀਆਂ ਗਈਆਂ ਹਨ। ਇਹ ਟੀਮਾਂ 2022-23 ਤੋਂ 2025-26 ਤੱਕ ਅੱਪਗਰੇਡ ਕੀਤੀਆਂ ਜਾ ਰਹੀਆਂ ਸੜਕਾਂ ਦੀ ਜਾਂਚ ਅਤੇ ਨਿਗਰਾਨੀ ਕਰਨਗੀਆਂ। ਇਸ ਦੇ ਪਿੱਛੇ ਮਕਸਦ ਇਹੀ ਹੈ ਕਿ ਕੰਮ ਦੀ ਕੁਆਲਿਟੀ ‘ਚ ਕਿਸੇ ਤਰ੍ਹਾਂ ਦੀ ਕਮੀ ਨਾ ਰਹੇ।
ਮੰਡੀ ਬੋਰਡ ਦੇ ਅਧਿਕਾਰੀਆਂ ਦੀਆਂ ਟੀਮਾਂ
ਪਹਿਲੀ ਟੀਮ – ਇਹ ਟੀਮ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਹੈ। ਇਸ ਵਿੱਚ ਨਿਗਰਾਨ ਇੰਜੀਨੀਅਰ ਮੰਡੀ ਬੋਰਡ ਜਲੰਧਰ ਦਵਿੰਦਰ ਸਿੰਘ ਨੂੰ ਮਾਲਵਾ ਖੇਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਸੰਗਰੂਰ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਦੀ ਦੇਖਭਾਲ ਕਰਨਗੇ।
ਦੂਜੀ ਟੀਮ – ਇਸ ਟੀਮ ਦੀ ਅਗਵਾਈ ਨਿਗਰਾਨ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਲਦੇਵ ਸਿੰਘ ਕਰਨਗੇ। ਇਹ ਟੀਮ ਮਾਝਾ ਅਤੇ ਦੋਆਬਾ ਖੇਤਰ ‘ਤੇ ਨਜ਼ਰ ਰੱਖੇਗੀ। ਇਸ ਦੇ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਰਹਿਣਗੇ।
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀਆਂ ਟੀਮਾਂ
ਪਹਿਲੀ ਟੀਮ – ਨਿਗਰਾਨ ਇੰਜੀਨੀਅਰ ਨਿਰਮਾਣ ਸਰਕਲ ਪਟਿਆਲਾ ਮਨਪ੍ਰੀਤ ਸਿੰਘ ਨੂੰ ਸੰਗਰੂਰ, ਮਲੇਰਕੋਟਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮਾਨਸਾ, ਮੋਗਾ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਰੂਪਨਗਰ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਦੂਜੀ ਟੀਮ – ਨਿਗਰਾਨ ਇੰਜੀਨੀਅਰ ਨਿਰਮਾਣ ਸਰਕਲ ਹੁਸ਼ਿਆਰਪੁਰ ਦੇ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਖੇਤਰ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















