Punjab News: ਪੰਜਾਬ ਸਰਕਾਰ ਵੱਲੋਂ ਸਖਤ ਐਕਸ਼ਨ! 2 IAS ਅਧਿਕਾਰੀ ਸਸਪੈਂਡ, ਹੁਕਮ ਜਾਰੀ
ਪੰਜਾਬ ਸਰਕਾਰ ਵੱਲੋਂ ਸਖਤ ਐਕਸ਼ਨ ਕੀਤਾ ਗਿਆ ਹੈ। ਇਸ ਵਾਰ ਸਿੱਧੇ ਦੋ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ, ਜੋ ਉਦਯੋਗ ਅਤੇ ਵਪਾਰ...

Punjab News: ਪੰਜਾਬ ਵਿੱਚ ਵੱਡੀ ਪ੍ਰਸ਼ਾਸਕੀ ਕਾਰਵਾਈ ਕਰਦੇ ਹੋਏ ਸਰਕਾਰ ਵੱਲੋਂ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ, ਆਈਏਐਸ ਅਧਿਕਾਰੀ ਕਮਲ ਕਿਸ਼ੋਰ ਯਾਦਵ, ਜੋ ਉਦਯੋਗ ਅਤੇ ਵਪਾਰ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਦੇ ਪਦ ’ਤੇ ਤਾਇਨਾਤ ਸਨ, ਨੂੰ ਆਲ ਇੰਡੀਆ ਸਰਵਿਸਿਜ਼ (ਡਿਸ਼ਿਪਲਿਨ ਐਂਡ ਅਪੀਲ) ਰੂਲਜ਼, 1969 ਦੇ ਨਿਯਮ 3(1) ਅਧੀਨ ਸਸਪੈਂਡ ਕੀਤਾ ਗਿਆ ਹੈ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖਾਲਾ ਚੰਡੀਗੜ੍ਹ ਰਹੇਗਾ ਅਤੇ ਨਿਯਮਾਂ ਦੇ ਅਨੁਸਾਰ ਉਨ੍ਹਾਂ ਨੂੰ ਗੁਜ਼ਾਰਾ ਭੱਤਾ (Subsistence Allowance) ਵੀ ਦਿੱਤਾ ਜਾਵੇਗਾ।
ਇਸ ਅਧਿਕਾਰੀ 'ਤੇ ਵੀ ਡਿੱਗੀ ਗਾਜ਼
ਉੱਥੇ ਹੀ ਦੂਜੀ ਕਾਰਵਾਈ ਦੇ ਤਹਿਤ ਆਈਏਐਸ ਅਧਿਕਾਰੀ ਜਸਪ੍ਰੀਤ ਸਿੰਘ, ਜੋ ਪੰਜਾਬ ਇਨਫੋਟੈਕ (Punjab INFOTECH) ਦੇ ਮੈਨੇਜਿੰਗ ਡਾਇਰੈਕਟਰ ਦੇ ਪਦ ’ਤੇ ਕੰਮ ਕਰ ਰਹੇ ਸਨ, ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖਾਲਾ ਵੀ ਚੰਡੀਗੜ੍ਹ ਨਿਰਧਾਰਤ ਕੀਤਾ ਗਿਆ ਹੈ। ਸਰਕਾਰੀ ਨਿਯਮਾਂ ਅਨੁਸਾਰ, ਇਸ ਅਰਸੇ ਵਿੱਚ ਉਨ੍ਹਾਂ ਨੂੰ ਵੀ ਗੁਜ਼ਾਰਾ ਭੱਤਾ ਪ੍ਰਦਾਨ ਕੀਤਾ ਜਾਵੇਗਾ। ਇਹ ਪ੍ਰਸ਼ਾਸਕੀ ਕਦਮ ਸਰਕਾਰ ਵੱਲੋਂ ਅਨੁਸ਼ਾਸਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਚੁੱਕਿਆ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























