ਚੰਡੀਗੜ੍ਹ: ਪੀਜੀਆਈ 'ਚ ਆਯੁਸ਼ਮਾਨ ਯੋਜਨਾ ਬੰਦ ਹੋਣ ਤੋਂ ਬਾਅਦ ਵਿਰੋਧੀ ਲਗਾਤਾਰ 'ਆਪ' ਸਰਕਾਰ 'ਤੇ ਹਮਲਾਵਰ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 'ਆਪ' ਸਰਕਾਰ ਦਾ ਚਿਹਰਾ ਬੇਨਕਾਬ ਹੋ ਗਿਆ ਹੈ।


ਸਿਰਸਾ ਨੇ ਟਵੀਟ ਕਰ ਲਿਖਿਆ ਕਿ- ਦਿੱਲੀ ਦੇ ਸਿਹਤ ਮਾਡਲ ਨੂੰ ਪੰਜਾਬ 'ਚ ਲਾਗੂ ਕਰਨ ਦਾ ਕਹਿਣ ਵਾਲੀ ਸਰਕਾਰ ਨੇ ਇਸ਼ਤਿਹਾਰਬਾਜ਼ੀ 'ਤੇ ਕਰੋੜਾਂ ਰੁਪਏ ਖਰਚ ਕੀਤੇ ਪਰ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਇਸ ਸਾਲ ਹਸਪਤਾਲਾਂ ਨੂੰ ਕੋਈ ਫੰਡ ਨਹੀਂ ਦਿੱਤਾ ਗਿਆ।







ਪੰਜਾਬ ਸਰਕਾਰ ਦਾ ਸੰਗਰੂਰ ਅਤੇ ਬਰਨਾਲਾ ਦੇ ਹਸਪਤਾਲਾਂ ਦਾ 14 ਕਰੋੜ ਅਤੇ ਪੀਜੀਆਈ ਵਿੱਚ 16 ਕਰੋੜ ਰੁਪਏ ਦਾ ਬਕਾਇਆ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ। 


ਸੁਖਪਾਲ ਖਹਿਰਾ ਨੇ ਵੀ ਸਿਹਤ ਮਾਡਲ  'ਤੇ ਚੁੱਕੇ ਸੀ ਸਵਾਲ


ਦਿੱਲੀ ਦੇ ਸਫਦਰਜੰਗ ਹਸਪਤਾਲ (Safdarjung Hospital Delhi) ਵਿੱਚ ਇੱਕ ਗਰਭਵਤੀ ਔਰਤ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ।


ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਸੀ, ਅਰਵਿੰਦ ਕੇਜਰੀਵਾਲ ਤੁਸੀਂ ਪੂਰੇ ਭਾਰਤ ਵਿੱਚ ਦਿੱਲੀ ਦੇ ਸਿਹਤ ਮਾਡਲ ਦੀ ਮਸ਼ਹੂਰੀ ਕਰ ਰਹੇ ਹੋ, ਜਦੋਂ ਕਿ ਸੱਚਾਈ ਇਹ ਹੈ ਕਿ ਔਰਤਾਂ ਉਚਿਤ ਹਾਜ਼ਰੀ ਦੀ ਘਾਟ ਕਾਰਨ ਆਪਣੇ ਬੱਚਿਆਂ ਨੂੰ ਹਸਪਤਾਲ ਦੇ ਬਾਹਰ ਜਨਮ ਦੇ ਰਹੀਆਂ ਹਨ। ਮੈਂ ਇਸ ਘਟਨਾ ਬਾਰੇ ਸਿਹਤ ਮੰਤਰਾਲੇ ਦੁਆਰਾ ਲਿਖਿਆ ਇੱਕ ਪੱਤਰ ਨੱਥੀ ਕਰ ਰਿਹਾ ਹਾਂ।