ਕਿਸਾਨ ਅੱਜ ਨਹੀਂ ਕਰਨਗੇ ਚੱਕਾ ਜਾਮ, ਸਹਿਕਾਰਤਾ ਮੰਤਰੀ ਹਰਪਾਲ ਚੀਮਾ ਵੱਲੋਂ ਦਿੱਤਾ ਗਿਆ ਮੀਟਿੰਗ ਦਾ ਸੱਦਾ
ਜਲੰਧਰ, 25 ਮਈ -ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਅੱਜ ਪੰਜਾਬ ਸਰਕਾਰ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਹੋਵੇਗੀ।
ਜਲੰਧਰ, 25 ਮਈ -ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਅੱਜ ਪੰਜਾਬ ਸਰਕਾਰ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਹੋਵੇਗੀ। ਖੰਡ ਮਿੱਲਾਂ ਵੱਲ ਪਏ 900 ਕਰੋੜ ਰੁਪਏ ਬਕਾਏ ਦੇ ਮਸਲੇ ਸਮੇਤ ਹੋਰ ਕਿਸਾਨੀ ਮੰਗਾਂ ਦੇ ਹੱਲ ਲਈ ਬੀਤੇ ਦਿਨ ਕਿਸਾਨਾਂ ਵੱਲੋਂ ਅੱਜ ਯਾਨੀ 26 ਮਈ ਨੂੰ ਫਗਵਾੜਾ ਨੈਸ਼ਨਲ ਹਾਈਵੇ ਚਾਰ ਘੰਟੇ ਲਈ 10 ਤੋਂ 2 ਵਜੇ ਤੱਕ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਸੀ ਜਿਸ ਤੋਂ ਬਾਅਦ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਜੋ ਕਿ ਅੱਜ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਰੱਖੀ ਗਈ ਹੈ। ਮੀਟਿੰਗ ਦੇ ਸੱਦੇ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਪ੍ਰਦਰਸ਼ਨ ਦੇ ਐਲਾਨ ਮਗਰੋਂ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲੇ ਦੇ ਤੁਰੰਤ ਹੱਲ ਲਈ ਮੀਟਿੰਗ ਐਮਰਜੈਂਸੀ ਬੁਲਾਈ ਗਈ ਹੈ ਪਰ ਨਾਲ ਹੀ ਕਿਸਾਨਾਂ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੀਟਿੰਗ 'ਚ ਸਾਰਥਕ ਹੱਲ ਨਾ ਨਿਕਲਿਆ ਤਾਂ ਉਹਨਾਂ ਵੱਲੋਂ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।
ਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਹਰਮੀਤ ਸਿੰਘ ਕਾਦੀਆਂ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ 900 ਕਰੋੜ ਦੇ ਲਗਭਗ ਹੈ। ਇਹ ਪੇਮੈਂਟ ਨਾ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਬਹੁਤ ਔਖਿਆਈ ਵਿੱਚ ਦਿਨ ਕਟੀ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਮੰਤਰੀ ਚੀਮਾ ਨਾਲ ਮੀਟਿੰਗ ਵਿੱਚ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪੇਮੈਂਟ ਦਾ ਮਸਲਾ ਹੱਲ ਕਰਨ ਲਈ ਠੋਸ ਕਦਮ ਪੁੱਟੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।