Punjab News: ਪੰਜਾਬ ਨੂੰ ਮਿਲ ਸਕਦਾ ਨਵਾਂ AG! ਮੌਜੂਦਾ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਦਿੱਤਾ ਅਸਤੀਫ਼ਾ! ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ
ਸੂਤਰਾਂ ਦੇ ਹਵਾਲੇ ਤੋਂ ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਜੇ ਇਸ ਬਾਰੇ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ..

Punjab News: ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ AG ਵੱਲੋਂ ਇਸ ਬਾਰੇ ਕੋਈ ਬਿਆਨ ਜਾਰੀ ਕੀਤਾ ਗਿਆ ਹੈ। ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਹੈ ਕਿ ਮੌਜੂਦਾ ਐਡਵੋਕੇਟ ਜਨਰਲ ਨੇ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ ਸਾਲ 2023 ਦੇ ਵਿੱਚ ਇਹ ਅਹੁਦਾ ਸੰਭਾਲਿਆ ਸੀ। ਉਹ ਸੂਬੇ ਦੇ 35ਵੇਂ ਏਜੀ ਬਣੇ ਸਨ।
ਯਾਦ ਰਹੇ ਕਿ ਗੁਰਮਿੰਦਰ ਸਿੰਘ ਗੈਰੀ ਨੇ ਅਕਤੂਬਰ 2023 ਵਿੱਚ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦੀ ਨਿਯੁਕਤੀ ਸੀਨੀਅਰ ਵਕੀਲ ਵਿਨੋਦ ਘਈ ਦੇ ਅਸਤੀਫ਼ੇ ਤੋਂ ਬਾਅਦ ਹੋਈ ਸੀ। ਵਿਨੋਦ ਘਈ ਨੇ ਵੀ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਫ਼ਰਵਰੀ ਵਿੱਚ 232 ਲਾਅ ਅਫ਼ਸਰਾਂ ਤੋਂ ਲਿਆ ਗਿਆ ਸੀ ਅਸਤੀਫ਼ਾ
ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਆਪਣੇ 232 ਲਾਅ ਅਫ਼ਸਰਾਂ ਤੋਂ ਅਸਤੀਫ਼ੇ ਮੰਗੇ ਸਨ। ਇਸ ਨੂੰ ਦਫ਼ਤਰ ਦੇ ਪੁਨਰਗਠਨ ਅਤੇ ਕਾਰਗੁਜ਼ਾਰੀ ਵਧਾਉਣ ਲਈ ਇੱਕ ਆਮ ਕਾਰਵਾਈ ਦੱਸਿਆ ਗਿਆ ਸੀ। ਹੁਣ, ਐਡਵੋਕੇਟ ਜਨਰਲ ਦੇ ਅਸਤੀਫ਼ੇ ਤੋਂ ਬਾਅਦ, ਸਰਕਾਰ ਨੂੰ ਨਵੇਂ AG ਦੀ ਨਿਯੁਕਤੀ ਕਰਨੀ ਪਵੇਗੀ।
ਦੋ ਸਾਲਾਂ ਵਿੱਚ 5ਵਾਂ ਅਸਤੀਫ਼ਾ
ਪਿਛਲੇ ਦੋ ਸਾਲਾਂ ਵਿੱਚ, ਪੰਜਾਬ ਵਿੱਚ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਕਈ ਵਾਰ ਤਬਦੀਲੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਅਤੇ ਵਿਨੋਦ ਘਈ ਵੀ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ, ਪੰਜਾਬ ਨੇ ਪੰਜ ਐਡਵੋਕੇਟ ਜਨਰਲ ਦੇ ਅਸਤੀਫ਼ੇ ਦੇਖੇ ਹਨ, ਜਿਨ੍ਹਾਂ ਵਿੱਚੋਂ ਇੱਕ ਨੇ ਸਿਰਫ਼ ਇੱਕ ਮਹੀਨੇ ਤੱਕ ਹੀ ਅਹੁਦਾ ਸੰਭਾਲਿਆ ਸੀ। ਹਾਲਾਂਕਿ, ਇਸ ਤਾਜ਼ਾ ਅਸਤੀਫ਼ੇ ‘ਤੇ ਹਾਲੇ ਅਧਿਕਾਰਿਕ ਬਿਆਨ ਨਹੀਂ ਆਇਆ, ਪਰ ਇਹ ਬਦਲਾਅ ਰਾਜ ਦੀ ਕਾਨੂੰਨੀ ਪ੍ਰਣਾਲੀ ਵਿੱਚ ਅਸਥਿਰਤਾ ਨੂੰ ਦਰਸਾਉਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















