ਸੰਗਰੂਰ : ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਤਿੰਨ ਕੁੜੀਆਂ ਵੱਲੋਂ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਪਿਛਲੇ ਤਿੰਨ ਮਹੀਨੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਪੁਲਿਸ 2016 ਦੀ ਵੇਟਿਗ ਅਤੇ 2017 ਦੀ ਵੈਰੀਫਿਕੇਸ਼ਨ ਦੇ ਰੋਸ  'ਚ ਇਹਨਾਂ ਕੁੜੀਆਂ ਵੱਲੋਂ ਅੱਜ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। 

 

ਵੇਟਿੰਗ ਲਿਸਟ ਦੇ ਇਹਨਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਤਿੰਨ ਮਹੀਨਿਆਂ ਤੋਂ ਉਹਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਦੋ ਵਾਰ ਉਹਨਾਂ ਦੇ ਧਰਨਾਕਾਰੀ ਪਾਣੀ ਵਾਲੀ ਟੈਂਕੀ  'ਤੇ ਚੜ੍ਹ ਕੇ ਵੀ ਪ੍ਰਦਰਸ਼ਨ ਕਰ ਚੁੱਕੇ ਹਨ ਅਤੇ ਇੱਕ ਮਹੀਨਾ ਪਹਿਲਾਂ ਸੰਗਰੂਰ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾ ਕੇ ਉਹਨਾਂ ਨੂੰ ਹੇਠਾਂ ਉਤਾਰਿਆ ਗਿਆ ਸੀ ਪਰ ਹਾਲੇ ਤੱਕ ਉਹਨਾਂ ਦੀ ਸਾਰ ਨਹੀਂ ਲਈ ਗਈ। ਇੱਥੋਂ ਤੱਕ ਕਿ ਸੀਐੱਮ ਮਾਨ ਨਾਲ ਮੀਟਿੰਗ ਤੋਂ ਬਾਅਦ ਵੀ ਉਹਨਾਂ ਦੀ ਜੁਆਇਨਿੰਗ ਨਹੀਂ ਹੋਈ।   

 

ਜਿਸ ਤੋਂ ਬਾਅਦ ਉਹਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ ਹੈ ਅਤੇ ਇਹਨਾਂ ਧਰਨਾਕਾਰੀਆਂ ਵੱਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਜੁਆਨਿੰਗ ਲੈਟਰ ਮਿਲਣ ਤੱਕ ਉਹਨਾਂ ਦਾ ਇਹ ਮਰਨ ਵਰਤ ਜਾਰੀ ਰਹੇਗਾ।