Punjab News : ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਸਾਂਝਾ ਵਫਦ 15 ਦਸੰਬਰ 2022 ਨੁੰ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਵੱਲੋਂ ਆਰਡਰ ਜਾਰੀ ਕਰਨ ਵਿਚ ਟਾਲ ਮਟੋਲ ਕੀਤੀ ਗਈ ਤਾਂ ਅਧਿਆਪਕ/ਮੁਲਾਜ਼ਮ ਮੁੜ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ। ਆਗੂਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਸ਼ਰਤਾਂ ਪੂਰੀਆ ਕਰਦੇ ਸਮੂਹ ਕਰਮਚਾਰੀਆਂ ਵੱਲੋਂ ਆਨਲਾਈਨ ਪਾਰਟਲ 'ਤੇ ਡਾਟਾ ਭਰ ਦਿੱਤਾ ਗਿਆ ਹੈ ਪਰ ਸਿੱਖਿਆ ਵਿਭਾਗ ਰੈਗੂਲਰ ਆਰਡਰ ਜ਼ਾਰੀ ਕਰਨ ਲਈ ਢਿੱਲ ਮੱਠ ਵਰਤ ਰਿਹਾ ਹੈ।
ਕੱਚੇ ਮੁਲਾਜ਼ਮਾਂ ਦਾ ਕਹਿਣਾ ਹਮੇਸ਼ਾ ਸਰਕਾਰਾਂ ਮੁਲਾਜ਼ਮਾਂ ਦੀ ਗੱਲ ਆਖਰੀ ਦੌਰ ਵਿਚ ਸੁਣਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ( CM Bhagwant mann ) ਵੱਲੋਂ ਪਹਿਲੇ 6 ਮਹੀਨਿਆ ਦੌਰਾਨ ਹੀ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ 5 ਸਤੰਬਰ 2022 ਨੂੰ ਐਲਾਨ ਕਰ ਦਿੱਤਾ ਸੀ ਪਰ ਤਿੰਨ ਮਹੀਨੇ ਤੋਂ ਜ਼ਿਆਦਾ ਸਮਾਂ ਬੀਤਣ 'ਤੇ ਵੀ ਕੱਚੇ ਅਧਿਆਪਕਾਂ/ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਾ ਮਿਲਣ ਅਤੇ ਸਿੱਖਿਆ ਵਿਭਾਗ ਵੱਲੋਂ ਦੀ ਢਿੱਲ ਮੱਠ ਦੀ ਪ੍ਰਕਿਰਿਆਂ ਨੇ ਕੱਚੇ ਮੁਲਾਜ਼ਮਾਂ ਦੇ ਅੰਦਰ ਫਿਰ ਤੋਂ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ।
ਇਹ ਵੀ ਪੜ੍ਹੋ : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਕੱਚੇ ਮੁਲਾਜ਼ਮਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 5 ਸਤੰਬਰ ਨੂੰ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਿੱਖਿਆ ਵਿਭਾਗ ਨੂੰ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਜ਼ਾਰੀ ਕੀਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।