Punjab News: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ
Punjab School Education Board: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 28 ਅਤੇ 29 ਜੁਲਾਈ ਨੂੰ ਕਰਵਾਈ ਗਈ ਸੀ।
Punjab School Education Board: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਦੀ ਵਾਧੂ ਵਿਸ਼ਾ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ 28 ਅਤੇ 29 ਜੁਲਾਈ ਨੂੰ ਕਰਵਾਈ ਗਈ ਸੀ।
ਇੱਥੇ ਦੇਖ ਸਕਦੇ ਹੋ ਨਤੀਜਾ
ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਸਕੂਲ ਬੋਰਡ ਦੀ ਵੈਬਸਾਈਟ ਉੱਤੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ‘ਤੇ ਉਪਲਬੱਧ ਹਨ।
ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਹਿਮਾਚਲ ਪ੍ਰਦੇਸ਼ ਸਣੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪੈ ਰਹੇ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ 23 ਅਗਸਤ 2023 ਤੋਂ ਮਿਤੀ 26 ਅਗਸਤ 2023 ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਹੀ ਦਿੱਤੀ ਸੀ। ਇਸ ਦੌਰਾਨ ਉਹਨਾਂ ਲਿਖਿਆ ਸੀ ਕਿ- ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਅਗਸਤ ਤੋਂ ਮਿਤੀ 26 ਅਗਸਤ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਛੁੱਟੀਆਂ ਵਿਚਾਲੇ ਕਈ ਸਕੂਲ ਰਹਿਣਗੇ ਖੁੱਲ੍ਹੇ
ਪੰਜਾਬ 'ਚ ਹੜ੍ਹ ਦੇ ਹਾਲਾਤ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਸਕੂਲ 26 ਅਗਸਤ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੌਰਾਨ ਇਕ ਵੱਡੀ ਖ਼ਬਰ ਸਾਹਮਣੇ ਆਈ ਸੀ ਕਿ ਸੂਬੇ ਦੇ ਸਾਰੇ ਮੈਰੀਟੋਰੀਅਸ ਸਕੂਲ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਕੂਲ ਦੇ ਅੰਦਰ ਹੀ ਹੋਸਟਲ ਹੈ, ਜਿਸ ਕਾਰਨ ਬੱਚੇ ਸਕੂਲ ਅੰਦਰ ਤੋਂ ਹੀ ਆ ਕੇ ਆਪਣੀਆਂ ਕਲਾਸਾਂ ਲਾ ਸਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI