Punjab News: ਪੰਜਾਬ ਸਰਕਾਰ ਨੇ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਜਾਣਕਾਰੀ ਅਨੁਸਾਰ, ਸਕੂਲ ਦੇ ਸਮੇਂ ਵਿੱਚ ਬਦਲਾਅ 1 ਨਵੰਬਰ ਤੋਂ ਲਾਗੂ ਹੋਵੇਗਾ।
ਨਵੇਂ ਸਰਕਾਰੀ ਨਿਰਦੇਸ਼ਾਂ ਅਨੁਸਾਰ, ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਚੱਲਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਲਾਸਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਹੋਣਗੀਆਂ। ਦੱਸ ਦੇਈਏ ਕਿ ਇਹ ਹੁਕਮ 20 ਫਰਵਰੀ, 2026 ਤੱਕ ਲਾਗੂ ਰਹਿਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਗਰਮੀਆਂ ਅਤੇ ਸਰਦੀਆਂ ਵਿੱਚ ਅਕਸਰ ਲਿਆ ਜਾਂਦਾ ਹੈ। ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।