ਪੜਚੋਲ ਕਰੋ
(Source: ECI/ABP News)
Punjab News : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ , ਜਾਣੋਂ ਹੁਣ ਕਦੋਂ ਲੱਗਣਗੇ ਸਕੂਲ
Punjab News : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ
![Punjab News : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ , ਜਾਣੋਂ ਹੁਣ ਕਦੋਂ ਲੱਗਣਗੇ ਸਕੂਲ Punjab News : Punjab schools Winter Holidays announced From December 25 to January 1 Punjab News : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ , ਜਾਣੋਂ ਹੁਣ ਕਦੋਂ ਲੱਗਣਗੇ ਸਕੂਲ](https://feeds.abplive.com/onecms/images/uploaded-images/2022/12/21/940dbd8c21147c489ef5e64c94402f041671604176141345_original.jpg?impolicy=abp_cdn&imwidth=1200&height=675)
Punjab schools
Punjab News : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ ਇਹ ਛੁੱਟੀਆਂ 25 ਦਸੰਬਰ ਤੋਂ 1 ਜਨਵਰੀ ਤੱਕ ਰਹਿਣਗੀਆਂ। ਛੁੱਟੀਆਂ ਸਬੰਧੀ ਇਹ ਪੱਤਰ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਸੀ।
![Punjab News : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ , ਜਾਣੋਂ ਹੁਣ ਕਦੋਂ ਲੱਗਣਗੇ ਸਕੂਲ](https://feeds.abplive.com/onecms/images/uploaded-images/2022/12/21/b33efbd82801c5c9c06f9a27288dd1a31671604406577345_original.jpg)
![Punjab News : ਪੰਜਾਬ ਦੇ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ , ਜਾਣੋਂ ਹੁਣ ਕਦੋਂ ਲੱਗਣਗੇ ਸਕੂਲ](https://feeds.abplive.com/onecms/images/uploaded-images/2022/12/21/b33efbd82801c5c9c06f9a27288dd1a31671604406577345_original.jpg)
ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਦੀਆਂ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)