Punjab News: ਜ਼ੋਰਦਾਰ ਧਮਾਕੇ ਨਾਲ ਕੰਬਿਆ ਪੰਜਾਬ, AC 'ਚ ਅਚਾਨਕ ਹੋਇਆ ਬਲਾਸਟ; ਨੌਜਵਾਨ ਦੀ ਦਰਦਨਾਕ ਮੌਤ...
Barnala AC Blast News: ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਵੀ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਬਰਨਾਲਾ ਦੇ ਕੇਸੀ ਰੋਡ ਸਥਿਤ ਗਲੀ ਨੰਬਰ 11 ਵਿੱਚ ਇੱਕ ਘਰ ਦੇ ਅੰਦਰ ਏਸੀ ਰਿਪੇਅਰ...

Barnala AC Blast News: ਪੰਜਾਬ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਵੀ ਮਾਤਮ ਪਸਰਿਆ ਹੋਇਆ ਹੈ। ਦੱਸ ਦੇਈਏ ਕਿ ਬਰਨਾਲਾ ਦੇ ਕੇਸੀ ਰੋਡ ਸਥਿਤ ਗਲੀ ਨੰਬਰ 11 ਵਿੱਚ ਇੱਕ ਘਰ ਦੇ ਅੰਦਰ ਏਸੀ ਰਿਪੇਅਰ ਕਰਨ ਸਮੇਂ ਹੋਏ ਅਚਾਨਕ ਧਮਾਕੇ ਕਾਰਨ ਇੱਕ ਨੌਜਵਾਨ ਮਕੈਨਿਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ (25) ਵਜੋਂ ਹੋਈ ਹੈ, ਜੋ ਪਿੰਡ ਠਿਕਰੀਵਾਲ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਘਰ ਵਿੱਚ ਖਰਾਬ ਏਸੀ ਦੀ ਮੁਰੰਮਤ ਕਰਨ ਲਈ ਪਹੁੰਚਿਆ ਸੀ। ਰਿਪੇਅਰ ਦਾ ਕੰਮ ਚੱਲ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ।
ਧਮਾਕੇ ਵਿੱਚ ਸਿਕੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਤੁਰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਅਨੁਮਾਨ ਮੁਤਾਬਕ ਏਸੀ ਦੀ ਮੁਰੰਮਤ ਦੌਰਾਨ ਤਕਨੀਕੀ ਖਰਾਬੀ ਜਾਂ ਗੈਸ ਦੇ ਦਬਾਅ ਕਾਰਨ ਬਲਾਸਟ ਹੋਇਆ ਹੋ ਸਕਦਾ ਹੈ, ਹਾਲਾਂਕਿ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ




















