ਵੱਡੀ ਖਬਰ! ਨਹੀਂ ਹੋਵੇਗਾ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ, ਕੇਂਦਰ ਸਰਕਾਰ ਨੇ ਬਦਲਿਆ ਫੈਸਲਾ
Punjab news: ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਵੇਗਾ। ਕੇਂਦਰ ਸਰਕਾਰ ਨੇ ਫੈਸਲਾ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੇ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ।
Punjab news: ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਵੇਗਾ। ਕੇਂਦਰ ਸਰਕਾਰ ਨੇ ਫੈਸਲਾ ਤਬਦੀਲ ਕਰਨ ਦਾ ਫੈਸਲਾ ਲਿਆ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੇ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ । ਉਹਨਾਂ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਅਤੇ ਦੱਸਿਆ ਕਿ ਉਹਨਾਂ ਵੱਲੋਂ ਸੰਸਦ 'ਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਚੁੱਕਿਆ ਗਿਆ ਸੀ ਜਿਸ 'ਤੇ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਕੋਈ ਪਲੈਨ ਨਹੀਂ ਹੈ।
Breaking news : #PanjabUniversity will continue to be with Punjab.
— Vikramjit Singh Sahney (@vikramsahney) August 3, 2022
I raised the issue in Parliament reg Status of Punjab Univetsity & got assurance from Govt of India that there is no plan to convert it to a central university. Heartiest Cngrts to all Punjabis @BhagwantMann pic.twitter.com/hz5tpDmfw8
ਰਾਜ ਸਭਾ ਵਿਚ ਵਿਕਰਮਜੀਤ ਸਿੰਘ ਸਾਹਨੀ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਸਿੱਖਿਆ ਮੰਤਰਾਲੇ ਦੇ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਨੇ ਕਿਹਾ ਕਿ ਮੰਤਰਾਲੇ ਨੇ ਯੂਨੀਵਰਸਿਟੀਆਂ/ਕਾਲਜਾਂ ਦੇ ਵਿਰਾਸਤੀ, ਮੌਜੂਦਾ ਸਟਾਫ ਦੀ ਅਡਜਸਟਮੈਂਟ ਅਤੇ ਸਬੰਧਤ ਕਾਲਜਾਂ ਦੀ ਮਾਨਤਾ ਦੇ ਮਸਲੇ ਕਾਰਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਰਗੇ ਅਦਾਰਿਆਂ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਨਾ ਬਦਲਣ ਦਾ ਨੀਤੀਗਤ ਫੈਸਲਾ ਲਿਆ ਹੈ।