(Source: ECI/ABP News)
ਸਪੀਕਰ ਸੰਧਵਾਂ ਬੋਲੇ, 75 ਸਾਲਾਂ ਦੀਆਂ ਉਲਝਣਾਂ ਸੁਲਝਾਉਣ ਲਈ ਕੁਝ ਸਮਾਂ ਤਾਂ ਲੱਗੇਗਾ
ਅੰਮ੍ਰਿਤਸਰ: ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਬਿਜਲੀ ਕੱਟਾਂ ਨੂੰ ਲੈ ਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਸਰਕਾਰ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ।
![ਸਪੀਕਰ ਸੰਧਵਾਂ ਬੋਲੇ, 75 ਸਾਲਾਂ ਦੀਆਂ ਉਲਝਣਾਂ ਸੁਲਝਾਉਣ ਲਈ ਕੁਝ ਸਮਾਂ ਤਾਂ ਲੱਗੇਗਾ Punjab News: Punjab Vidhan Sabha Speaker Kultar Singh Sandhwan on electricity cuts ਸਪੀਕਰ ਸੰਧਵਾਂ ਬੋਲੇ, 75 ਸਾਲਾਂ ਦੀਆਂ ਉਲਝਣਾਂ ਸੁਲਝਾਉਣ ਲਈ ਕੁਝ ਸਮਾਂ ਤਾਂ ਲੱਗੇਗਾ](https://feeds.abplive.com/onecms/images/uploaded-images/2022/05/13/b9196ccdce418abaf07665fe1352c82d_original.jpg?impolicy=abp_cdn&imwidth=1200&height=675)
ਅੰਮ੍ਰਿਤਸਰ: ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਬਿਜਲੀ ਕੱਟਾਂ ਨੂੰ ਲੈ ਕੇ ਬੋਲਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਸਰਕਾਰ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ। 75 ਸਾਲਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੁਝ ਸਮਾਂ ਲੱਗੇਗਾ। ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਹਰ ਕੋਈ ਮਿਲ ਕੇ ਉਪਰਾਲੇ ਕਰ ਰਿਹਾ ਹੈ। ਜਦੋਂ ਸਾਰੇ ਮਿਲ ਕੇ ਸਮੱਸਿਆਵਾਂ ਦਾ ਹੱਲ ਕਰਨਗੇ ਤਾਂ ਹੱਲ ਨਿਕਲੇਗਾ।
ਦੱਸ ਦਈਏ ਕਿ ਸਪੀਕਰ ਕੁਲਤਾਰ ਸਿੰਘ ਸ਼ੁੱਕਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰੂ ਸਾਹਿਬਾਨ ਦਾ ਸ਼ੁਕਰੀਆ ਕੀਤਾ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਧਵਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਰਕਾਰ ਅੱਗੇ ਵਧੇਗੀ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪੰਜਾਬ ਦੀ ਕਾਨੂੰਨ ਵਿਵਸਥਾ 'ਚ ਪਹਿਲਾਂ ਨਾਲੋਂ ਸੁਧਾਰ ਆ ਚੁੱਕਿਆ ਹੈ।
ਉਹਨਾਂ ਕਿਹਾ ਕਿ ਉਹ ਸੀਐੱਮ ਭਗਵੰਤ ਮਾਨ ਨਾਲ ਮੁਲਾਕਾਤ ਕਰਦੇ ਰਹਿੰਦੇ ਹਨ ਅਤੇ ਸਰਕਾਰ ਲਗਾਤਾਰ ਕੋਸ਼ਿਸਾਂ 'ਚ ਲੱਗੀ ਹੋਈ ਹੈ ।
ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਸਪਲਾਈ ਲਈ ਲਗਾਤਾਰ ਅਹਿਮ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਕਾਫੀ ਗੰਭੀਰ ਦਿੱਸ ਰਹੀ ਹੈ। ਇਸ ਕਰਕੇ ਸਰਕਾਰ ਨੇ ਵੱਡੇ ਪੱਧਰ ਉੱਪਰ ਇਸ ਵਾਰ ਤਿਆਰੀ ਖਿੱਚ ਕੇ ਪਾਣੀ/ਬਿਜਲੀ ਦੀ ਬਚਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਟੀਚੇ ਮਿੱਥ ਦਿੱਤੇ ਹਨ। ਅੰਮ੍ਰਿਤਸਰ ਜ਼ਿਲ੍ਹੇ 'ਚ ਇਸ ਵਾਰ 67 ਹਜਾਰ ਹੈਕਟੇਅਰ (ਕਰੀਬ 165 ਹਜਾਰ ਏਕੜ) ਜ਼ਮੀਨ 'ਤੇ ਸਿੱਧੀ ਬਿਜਾਈ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਸੰਬੰਧੀ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਪ੍ਰਤੀ ਪ੍ਰੇਰਿਤ ਕਰਨ ਲਈ ਬਕਾਇਦਾ ਤੌਰ 'ਤੇ ਟੀਮਾਂ ਬਣਾ ਲਈਆਂ ਹਨ। ਇਸ ਸਬੰਧੀ ਜ਼ਿਲ੍ਹੇ ਦੇ ਖੇਤੀਬਾੜੀ ਅਫਸਰ ਤੇਜਬੀਰ ਸਿੰਘ ਭੰਗੂ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਵਾਰ ਟੀਚਾ ਪਿਛਲੇ ਵਾਰ ਨਾਲੋਂ ਜਿਆਦਾ ਹੈ ਕਿਉਂਕਿ ਪਿਛਲੇ ਵਰੇ 150 ਹਜਾਰ ਹੈਕਟੇਅਰ ਜਮੀਨ 'ਤੇ ਸਿੱਧੀ ਬਿਜਾਈ ਕੀਤੀ ਗਈ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)