Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Bathinda News: ਪੰਜਾਬ ਦੇ ਬਠਿੰਡਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹੜਕੰਪ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਾਈਬਰ ਕ੍ਰਾਈਮ ਥਾਣੇ ਨਾਲ ਜੁੜੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਤੋਂ ਪਹੁੰਚੀ ਵਿਜੀਲੈਂਸ ਟੀਮ ਨੇ...

Bathinda News: ਪੰਜਾਬ ਦੇ ਬਠਿੰਡਾ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ਾਸਨ ਵਿਚਾਲੇ ਹੜਕੰਪ ਮਚਾ ਦਿੱਤਾ ਹੈ। ਦੱਸ ਦੇਈਏ ਕਿ ਸਾਈਬਰ ਕ੍ਰਾਈਮ ਥਾਣੇ ਨਾਲ ਜੁੜੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਤੋਂ ਪਹੁੰਚੀ ਵਿਜੀਲੈਂਸ ਟੀਮ ਨੇ ਅਚਾਨਕ ਛਾਪਾ ਮਾਰ ਕੇ SHO ਤੇ ਰੀਡਰ ਨੂੰ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਹਾਲਾਂਕਿ ਏਬੀਪੀ ਸਾਂਝਾ ਇਸਦੀ ਪੁਸ਼ਟੀ ਨਹੀਂ ਕਰਦਾ।
ਮੁੱਢਲੀ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਵੱਲੋਂ ਦੋਵਾਂ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਛਾਪੇਮਾਰੀ ਤੋਂ ਬਾਅਦ ਥਾਣੇ ਵਿੱਚ ਹੜਕੰਪ ਮੱਚ ਗਿਆ। ਰਿਸ਼ਵਤ ਕਿਸ ਮਾਮਲੇ ਵਿਚ ਮੰਗੀ ਗਈ ਸੀ, ਕਿਸ ਵਿਅਕਤੀ ਤੋਂ ਰਕਮ ਲਈ ਜਾ ਰਹੀ ਸੀ ਅਤੇ ਵਿਜੀਲੈਂਸ ਵੱਲੋਂ ਹੋਰ ਕੀ ਬਰਾਮਦਗੀ ਕੀਤੀ ਗਈ ਹੈ, ਇਸ ਸਬੰਧੀ ਫ਼ਿਲਹਾਲ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ। ਵਿਜੀਲੈਂਸ ਟੀਮ ਦੀ ਕਾਰਵਾਈ ਅਜੇ ਵੀ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















