Punjab News: ਪੰਜਾਬ AAP ਵਿਧਾਇਕ ਦੀ ਪਤਨੀ ਦਾ ਦੇਹਾਂਤ, ਦਿੱਲੀ ਦੇ ਹਸਪਤਾਲ 'ਚ ਲਏ ਆਖਰੀ ਸਾਹ
ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਸਨ, ਅੱਜ ਤੜਕ ਸਵੇਰ ਉਨ੍ਹਾਂ ਨੇ ਆਖਰੀ ਸਾਹ ਲਏ।

Punjab News: ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ ਗੰਭੀਰ ਬਿਮਾਰੀ ਨਾਲ ਪੀੜਤ ਸਨ ਅਤੇ ਪਿਛਲੇ 15 ਦਿਨ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸ਼ੁੱਕਰਵਾਰ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਏ।
ਹੋਰ ਪੜ੍ਹੋ : Punjab News: ਮਾਨ ਸਰਕਾਰ 130 ਸਪੈਸ਼ਲਿਸਟ ਡਾਕਟਰਾਂ ਦੀ ਕਰੇਗੀ ਭਰਤੀ, CHC 'ਤੇ ਕੀਤਾ ਜਾਵੇਗਾ ਤਾਇਨਾਤ
ਦੋ ਦਿਨ ਬਾਅਦ ਕੀਤਾ ਜਾਏਗਾ ਅੰਤਿਮ ਸੰਸਕਾਰ
ਉਨ੍ਹਾਂ ਦੀ ਨੂੰਹ ਪਰਮਜੀਤ ਕੌਰ, ਜੋ ਅਮਰੀਕਾ ਵਿੱਚ ਰਹਿੰਦੀ ਹੈ, ਦੇ ਪਹੁੰਚਣ ਉਪਰੰਤ 23 ਫਰਵਰੀ ਨੂੰ ਰਾਇਕੋਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਜਸਪਾਲ ਕੌਰ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਦੋ ਪੁੱਤਰ ਅਤੇ ਦੋ ਧੀਆਂ ਹਨ।
ਵਿਧਾਇਕ ਦੀ ਪਤਨੀ ਦੇ ਦੇਹਾਂਤ ਨਾਲ ਰਾਏਕੋਟ 'ਚ ਸੋਗ ਦੀ ਲਹਿਰ
ਜਸਪਾਲ ਕੌਰ ਦੀ ਮੌਤ ਦੀ ਖਬਰ ਨਾਲ ਰਾਏਕੋਟ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਇੱਕ ਹਾਊਸਵਾਈਫ਼ ਹੋਣ ਦੇ ਨਾਤੇ, ਆਪਣੇ ਵਿਧਾਇਕ ਪਤੀ ਨੂੰ ਮਿਲਣ ਆਉਣ ਵਾਲੇ ਸੈਂਕੜੇ ਲੋਕਾਂ ਦਾ ਹਮੇਸ਼ਾ ਮੁਸਕਰਾਹਟ ਨਾਲ ਸਵਾਗਤ ਕਰਦੀ ਰਹੀ, ਜਿਸ ਕਾਰਨ ਉਹ ਇਲਾਕੇ ਦੀਆਂ ਮਹਿਲਾਵਾਂ ਵਿੱਚ ਖਾਸਾ ਮਾਣਯੋਗ ਸਨ।
ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼, ਯੂਥ ਵਿੰਗ ਪ੍ਰਧਾਨ ਹਰਸ਼ ਜੈਨ, ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਮੇਤ ਹੋਰ ਸਾਰੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨਾਲ ਅਫ਼ਸੋਸ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪਰਮਾਤਮਾ ਇਸ ਮੁਸ਼ਕਿਲ ਸਮੇਂ ਵਿੱਚ ਪਰਿਵਾਰ ਨੂੰ ਹਿੰਮਤ ਦੇਣ ਅਤੇ ਭਾਣੇ ਨੂੰ ਮੰਨਣ ਦਾ ਬਲ ਬਖਸ਼ਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
