ਇਸ਼ਤਿਹਾਰਾਂ ਦੀ ਸਰਕਾਰ ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਉਨ੍ਹਾਂ 'ਚੋਂ ਇੱਕ 'ਤੇ ਵੀ ਖ਼ਰੀ ਨਹੀਂ ਉੱਤਰੀ: ਰਾਜਾ ਵੜਿੰਗ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਵੱਲ ਜਾ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ, ਉਹ ਨੇਤਾਵਾਂ ਦੇ ਤੌਰ-ਤਰੀਕੇ ਵਿੱਚ ਆਉਣਾ ਸੀ?"
ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ, "ਇਸ਼ਤਿਹਾਰਾਂ ਦੀ ਸਰਕਾਰ @AAPPunjab ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਉਹਨਾਂ ਚੋਂ ਇੱਕ ‘ਤੇ ਵੀ ਖ਼ਰੀ ਨਹੀਂ ਉਤਰੀ। ਇਹ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ ਹੈ। ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ ਉਹ ਨੇਤਾਵਾਂ ਦੇ ਤੌਰ ਤਰੀਕੇ ਵਿੱਚ ਆਉਣਾ ਸੀ?"
ਇਸ਼ਤਿਹਾਰਾਂ ਦੀ ਸਰਕਾਰ @AAPPunjab ਨੇ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਉਹਨਾਂ ਚੋਂ ਇੱਕ ‘ਤੇ ਵੀ ਖ਼ਰੀ ਨਹੀਂ ਉਤਰੀ।
— Amarinder Singh Raja Warring (@RajaBrar_INC) July 26, 2022
ਇਹ ਲਾਠੀਚਾਰਜ ਕਿਸੇ ਮਸਲੇ ਦਾ ਹੱਲ ਨਹੀਂ ਹੈ। ਅੱਜ ਕਿਉਂ ਆਮ ਲੋਕਾਂ ਦੇ ਮੁੱਖ ਮੰਤਰੀ, ਆਮ ਲੋਕਾਂ ਨੂੰ ਹੀ ਨਹੀਂ ਮਿਲ ਰਹੇ? ਕੀ ਜਿਸ ਬਦਲਾਅ ਦੀ ਗੱਲ ਕੀਤੀ ਗਈ ਸੀ ਉਹ ਨੇਤਾਵਾਂ ਦੇ ਤੌਰ ਤਰੀਕੇ ਵਿੱਚ ਆਉਣਾ ਸੀ? pic.twitter.com/kuI62bxhtR
ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਵੀ ਵੱਖ-ਵੱਖ ਵਰਗਾਂ ਦੇ ਲੋਕ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਅਹਿਮ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਨ੍ਹਾਂ ਉਫਰ ਸਖਤੀ ਵਰਤਣ ਲੱਗ ਪਈ ਹੈ। ਸੋਮਵਾਰ ਨੂੰ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਉੱਪਰ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ।
ਇਸ ਦੌਰਾਨ ਪੁਲਿਸ ਮੁਲਾਜ਼ਮਾਂ ਤੇ ਧਰਨਾਕਾਰੀਆਂ ਵਿਚਾਲੇ ਝੜਪ ਹੋ ਗਈ। ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਦੌਰਾਨ ਕਈ ਬੇਰੁਜ਼ਗਾਰ ਅਧਿਆਪਕ ਜ਼ਖ਼ਮੀ ਹੋ ਗਏ ਤੇ ਵੱਡੀ ਗਿਣਤੀ ਧਰਨਾਕਾਰੀਆਂ ਦੀਆਂ ਪੱਗਾਂ ਲੱਥ ਗਈਆਂ। ਦੋ ਲੜਕੀਆਂ ਸਣੇ ਤਿੰਨ ਬੇਰੁਜ਼ਗਾਰ ਅਧਿਆਪਕਾਂ ਨੂੰ ਸਿਵਲ ਹਸਪਤਾਲ ਲੈ ਕੇ ਜਾਣਾ ਗਿਆ।