Punjab News: ਰਾਜਾ ਵੜਿੰਗ ਹੱਥ ਹੀ ਰਹੇਗੀ ਕਾਂਗਰਸ ਦੀ ਕਮਾਨ! ਭੁਪੇਸ਼ ਬਘੇਲ ਨਾਲ ਮੁਲਾਕਾਤ
Punjab News: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਵਿੱਚ ਨਹੀਂ ਹੋਵੇਗਾ ਕੋਈ ਫੇਰਬਦਲ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ

Punjab News: ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਵਿੱਚ ਨਹੀਂ ਹੋਵੇਗਾ ਕੋਈ ਫੇਰਬਦਲ। ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਬੀਤੇ ਕੱਲ੍ਹ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਚਰਚਾ ਕੀਤੀ। ਇਸ ਮਗਰੋਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿੱਚ ਫੇਰਬਦਲ ਉਪਰ ਵਿਰਾਮ ਲੱਗ ਗਿਆ ਹੈ।
Met with @bhupeshbhagel ji, newly appointed in-charge of @INCPunjab, along with LOP @Partap_Sbajwa ji. Discussed crucial issues affecting Punjab and exchanged ideas on effective steps to address them. Together, we're committed to the progress and prosperity of our state. pic.twitter.com/6gUr2Sadbx
— Amarinder Singh Raja Warring (@RajaBrar_INC) February 18, 2025
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਤੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਮੰਗਲਵਾਰ ਨੂੰ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਮਿਲਣ ਪਹੁੰਚੇ, ਜਿਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਮੀਟਿੰਗ ਦਿੱਲੀ ਵਿੱਚ ਹੋਈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੀਟਿੰਗ ਦੀਆਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਹਨ।
ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ @RajaBrar_INC ਜੀ ਸਮੇਤ ਪੰਜਾਬ ਦੇ AICC ਜਨਰਲ ਸਕੱਤਰ ਸ੍ਰੀ @bhupeshbaghel ਜੀ ਨਾਲ ਮੁਲਾਕਾਤ ਕੀਤੀ।@INCIndia @INCPunjab @kharge @RahulGandhi @priyankagandhi @kcvenugopalmp @Jairam_Ramesh @Pawankhera @SupriyaShrinate pic.twitter.com/zfJrcKPsqm
— Partap Singh Bajwa (@Partap_Sbajwa) February 18, 2025
ਦੱਸ ਦੇਈਏ ਕਿ ਲਗਪਗ ਤਿੰਨ ਦਿਨ ਪਹਿਲਾਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਸੂਬੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਸਾਂਝੀ ਕੀਤੀ ਗਈ। ਮੀਟਿੰਗ ਵਿੱਚ ਮੁੱਖ ਤੌਰ 'ਤੇ ਕਾਂਗਰਸ ਦੀ ਸਥਿਤੀ ਤੇ ਲੋਕਾਂ ਨਾਲ ਜ਼ਮੀਨੀ ਸੰਪਰਕ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਭੁਪੇਸ਼ ਬਘੇਲ ਵੱਲੋਂ ਮੌਜੂਦਾ ਸਥਿਤੀ ਤੋਂ ਜਾਣੂ ਹੋਣ ਲਈ ਪੰਜਾਬ ਦੇ ਹਰ ਜ਼ਿਲ੍ਹੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਗਈ।
ਭੁਪੇਸ਼ ਬਘੇਲ ਦੀ ਨਿਯੁਕਤੀ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਉਹ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਬਣਾਉਣ ਦੀ ਜ਼ਿੰਮੇਵਾਰੀ ਸੰਭਾਲਣਗੇ। ਬਘੇਲ ਦੀ ਅਗਵਾਈ ਹੇਠ ਕਾਂਗਰਸ ਨੇ ਛੱਤੀਸਗੜ੍ਹ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਸੀ ਤੇ ਹੁਣ ਪਾਰਟੀ ਨੂੰ ਉਮੀਦ ਹੈ ਕਿ ਉਹ ਪੰਜਾਬ ਵਿੱਚ ਵੀ ਕਾਂਗਰਸ ਨੂੰ ਦੁਬਾਰਾ ਮਜ਼ਬੂਤ ਕਰਨਗੇ। ਲੋਕ ਸਭਾ ਚੋਣਾਂ ਤੇ ਵਿਧਾਨ ਸਭਾ ਉਪ ਚੋਣਾਂ ਵਿੱਚ ਚੰਗੇ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ 2027 ਵਿੱਚ ਬਹੁਮਤ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
