Punjab News: ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਕੱਲ੍ਹ ਵੱਡਾ ਤੋਹਫ਼ਾ ਮਿਲ ਸਕਦਾ ਹੈ। ਸ਼ਨੀਵਾਰ ਨੂੰ ਮਾਨਸਾ ਵਿੱਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ। ਕੱਚੇ ਮੁਲਾਜ਼ਮਾਂ ਦਾ ਮਾਮਲਾ ਕਾਫੀ ਸਮੇਂ ਤੋਂ ਲਟਕ ਰਿਹਾ ਹੈ। ਇਸ ਬਾਰੇ ਸਰਕਾਰ ਕਈ ਵਾਰ ਐਲਾਨ ਕਰ ਚੁੱਕੀ ਹੈ ਪਰ ਕਈ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਿਆ ਹੋਇਆ ਹੈ।



ਦਰਅਸਲ ਪੰਜਾਬ ਸਰਕਾਰ ਨੇ ਪਿਛਲੇ ਦਿਨਾਂ ਵਿੱਚ ਸੂਬੇ ਦੇ ਵੱਖ-ਵੱਖ ਵਿਭਾਗਾਂ ’ਚ ਤਾਇਨਾਤ ਕੱਚੇ ਕਾਮਿਆਂ ਨਾਲ ਮੀਟਿੰਗਾਂ ਕੀਤੀਆਂ ਸਨ। ਇਨ੍ਹਾਂ ਮੀਟਿੰਗਾਂ ਤੋਂ ਬਾਅਦ ਲਏ ਗਏ ਫੈਸਲਿਆਂ ਬਾਰੇ ਕੈਬਨਿਟ ਦੀ ਮੀਟਿੰਗ ’ਚ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਆਖਰੀ ਫ਼ੈਸਲੇ ’ਤੇ ਮੋਹਰ ਲਾਈ ਜਾ ਸਕਦੀ ਹੈ। 



ਦੱਸ ਦਈਏ ਕਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 10 ਜੂਨ ਨੂੰ ਮਾਨਸਾ ਵਿਖੇ ਸੱਦੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 12 ਵਜੇ ਹੋਵੇਗੀ। ਮਾਨਸਾ ’ਚ ਹੋਣ ਵਾਲੀ ਕੈਬਨਿਟ ਮੀਟਿੰਗ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। 


ਹੋਰ ਪੜ੍ਹੋ : ਹਰਿਆਣਾ ਵਾਲਿਆਂ ਨੂੰ ਵਿਖਾਏ 'ਹੁਸੀਨ ਸੁਫਨੇ'! ਜੇ ਪੰਜਾਬ 'ਚ 88% ਲੋਕਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਸਕਦਾ ਤਾਂ ਫੇਰ ਹਰਿਆਣਾ 'ਚ ਕਿਉਂ ਨਹੀਂ?


ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ। 


ਉਸ ਤੋਂ ਬਾਅਦ ਉਕਤ ਜ਼ਿਲ੍ਹੇ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਮਾਨਸਾ ਜ਼ਿਲ੍ਹੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਲੋਕਾਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪੰਜਾਬ ਦੇ ਸਮੂਹ ਮੰਤਰੀ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।