Punjab News: ਕਪੂਰਥਲਾ 'ਚ ਰੈੱਡ ਅਲਰਟ: DC ਨੇ ਕਿਹਾ- ਲੋਕ ਸੁਰੱਖਿਅਤ ਸਥਾਨਾਂ 'ਤੇ ਰਹਿਣ, ਹੈਲਪਲਾਈਨ ਨੰਬਰ ਜਾਰੀ
ਪੰਜਾਬ ਦੇ ਵਿੱਚ ਮੁੜ ਤੋਂ ਬਾਰਿਸ਼ ਐਕਟਿਵ ਹੋ ਗਈ ਹੈ। ਬਹੁਤ ਸਾਰੇ ਇਲਾਕਿਆਂ ਦੇ ਵਿੱਚ ਸ਼ਨੀਵਾਰ ਦੀ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਜਿਸ ਕਰਕੇ ਨਦੀਆਂ-ਨਾਲਿਆਂ ਦੇ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਿਆਸ ਨਦੀ ਦਾ ਪਾਣੀ ਦਾ ਸਤਰ ਵਧ ਗਿਆ...

ਪੰਜਾਬ ਦੇ ਕਪੂਰਥਲਾ ਵਿੱਚ ਭਾਰੀ ਮੀਂਹ ਪੈਂਣ ਕਾਰਨ ਬਿਆਸ ਨਦੀ ਦਾ ਪਾਣੀ ਦਾ ਸਤਰ ਵਧ ਗਿਆ ਹੈ। ਪਾਣੀ ਦਾ ਸਤਰ ਡੇਂਜਰ ਜੋਨ ਤੱਕ ਪਹੁੰਚ ਗਿਆ ਹੈ। ਇਸ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਸਥਾਨਾਂ ਵੱਲ ਜਾਣ ਦੇ ਹੁਕਮ ਜਾਰੀ ਕੀਤੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਹਾਇਤਾ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ।
ਰੈਡ ਅਲਰਟ ਜਾਰੀ
ਅਧਿਕਾਰੀਆਂ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕਰੀ ਜਾਵੇ ਅਤੇ ਬੱਚਿਆਂ ਅਤੇ ਬਜ਼ੁਰਗਾਂ ਦੀ ਖਾਸ ਧਿਆਨ ਰੱਖਿਆ ਜਾਵੇ। ਇਸ ਦੌਰਾਨ ਰੈਡ ਅਲਰਟ ਜਾਰੀ ਰਹੇਗਾ ਅਤੇ ਲੋਕਾਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਬਿਆਸ ਨਦੀ ਵਿੱਚ ਪਾਣੀ ਦਾ ਸਤਰ 2.35 ਲੱਖ ਕਿਊਸੈਕ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਕਪੂਰਥਲਾ ਜ਼ਿਲ੍ਹੇ ਲਈ ਰੈਡ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਰਾਤ ਤੋਂ ਹੋ ਰਹੀ ਲਗਾਤਾਰ ਮੀਂਹ ਕਾਰਨ ਨਦੀ ਦਾ ਪਾਣੀ ਵੱਧ ਰਿਹਾ ਹੈ।
ਪ੍ਰਸ਼ਾਸਨ ਨੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਵੱਲ ਜਾਣ ਦੀ ਸਲਾਹ ਦਿੱਤੀ ਹੈ। ਫੌਜ ਅਤੇ NDRF ਦੀਆਂ ਟੀਮਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਵਿੱਚ ਲੱਗੀਆਂ ਹੋਈਆਂ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ
ਐਮਰਜੈਂਸੀ ਸਥਿਤੀ ਵਿੱਚ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਜ਼ਿਲ੍ਹਾ ਕੰਟਰੋਲ ਰੂਮ ਦੇ ਨੰਬਰ 62800-49331 ਅਤੇ 01822-231990 ਹਨ। ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਦਾ ਹੜ੍ਹ ਕੰਟਰੋਲ ਰੂਮ ਨੰਬਰ 01828-222169 ਹੈ। ਇਹ ਸਾਰੇ ਨੰਬਰ 24 ਘੰਟੇ ਚਾਲੂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















