ਪੜਚੋਲ ਕਰੋ

Punjab News: ਬੁੱਢੇ ਨਾਲੇ ਦੀ ਸਫਾਈ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ, ਸਥਾਨਕ ਸਰਕਾਰ ਮੰਤਰੀ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ

Punjab News: ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ।

ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।

ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਲਈ ਵਚਨਬੱਧ

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ ‘ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget