Bhakra Dam News: ਪੰਜਾਬ ਲਈ ਕੁੱਝ ਰਾਹਤ ਦੀ ਖਬਰ ਸਾਹਮਣੇ ਆਈ ਹੈ। ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ । ਤੁਹਾਨੂੰ ਦੱਸ ਦੇਈਏ ਕਿ ਅਗਲੇ 3 ਦਿਨਾਂ ਤੱਕ ਭਾਖੜਾ ਡੈਮ ਤੋਂ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। BBMB ਦੀ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ਅਜੇ ਭਾਖੜਾ ਦੇ ਫਲੱਡ ਗੇਟ ਨਹੀਂ ਖੋਲ੍ਹੇ ਗਏ ਹਨ। ਭਾਖੜਾ 'ਚ ਪਾਣੀ ਦੀ ਆਮਦ ਘੱਟ ਹੋਈ ਹੈ। ਇਸ ਸਮੇਂ ਹੜ੍ਹਾਂ ਨੂੰ ਲੈ ਕੇ ਹਰ ਵਿਭਾਗ ਚਿੰਤਾ ਵਿੱਚ ਹੈ।


ਭਾਖੜਾ ਦੇ ਨੰਗਲ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਪਾਣੀ 


ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਭਾਖੜਾ ਦੇ ਨੰਗਲ ਡੈਮ ਤੋਂ ਪਾਣੀ ਛੱਡਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਹੈ। ਚੰਡੀਗੜ੍ਹ ਬੋਰਡ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ 'ਚ ਇਹ ਵੱਡਾ ਫੈਸਲਾ ਲਿਆ ਗਿਆ ਹੈ। ਫੈਸਲੇ ਮੁਤਾਬਕ ਤਿੰਨ ਦਿਨਾਂ ਤਕ ਪਾਣੀ ਨਹੀਂ ਛੱਡਿਆ ਜਾਵੇਗਾ।


ਸਥਿਤੀ ਨੂੰ ਦੇਖਦੇ ਹੋਏ ਪਾਣੀ ਛੱਡਣ ਜਾਂ ਨਾ ਛੱਡਣ ਦਾ ਫੈਸਲਾ ਤਿੰਨ ਦਿਨਾਂ ਬਾਅਦ ਲਿਆ ਜਾਵੇਗਾ


ਬੀਬੀਐਮਬੀ ਦੇ ਵਾਟਰ ਰੈਗੂਲੇਸ਼ਨ ਵਿਭਾਗ ਦੇ ਡਿਪਟੀ ਚੀਫ਼ ਇੰਜੀਨੀਅਰ ਨੇ ਮੰਗਲਵਾਰ 11 ਜੁਲਾਈ ਨੂੰ ਕਿਹਾ ਸੀ ਕਿ 13 ਜੁਲਾਈ ਨੂੰ 16000 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਤੋਂ ਬਾਅਦ ਬੁੱਧਵਾਰ 12 ਜੁਲਾਈ ਨੂੰ ਹੋਈ ਮੀਟਿੰਗ 'ਚ ਫੈਸਲਾ ਮੁਲਤਵੀ ਕਰ ਦਿੱਤਾ ਗਿਆ ਜਿਸ ਨਾਲ ਪਾਣੀ ਛੱਡਣ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਾ ਵਾਸੀਆਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ। ਪੰਜਾਬ ਸਰਕਾਰ ਨੇ ਨੰਗਲ ਡੈਮ ਤੋਂ ਪਾਣੀ ਛੱਡਣ 'ਤੇ ਬੀਬੀਐਮਬੀ ਕੋਲ ਸਖ਼ਤ ਇਤਰਾਜ਼ ਪ੍ਰਗਟਾਇਆ। ਸਰਕਾਰ ਦੀ ਗੱਲ ਸੁਣਨ ਤੋਂ ਬਾਅਦ ਬੋਰਡ ਨੇ ਪਾਣੀ ਛੱਡਣ ਦਾ ਫੈਸਲਾ ਵਾਪਸ ਲਿਆ। ਸਥਿਤੀ ਨੂੰ ਦੇਖਦੇ ਹੋਏ ਪਾਣੀ ਛੱਡਣ ਜਾਂ ਨਾ ਛੱਡਣ ਦਾ ਫੈਸਲਾ ਤਿੰਨ ਦਿਨਾਂ ਬਾਅਦ ਲਿਆ ਜਾਵੇਗਾ।


ਹੋਰ ਪੜ੍ਹੋ : ਦਿੱਲੀ 'ਚ ਲਗਾਤਾਰ ਵਧ ਰਿਹਾ ਯਮੁਨਾ ਦਾ ਜਲ ਪੱਧਰ, 45 ਸਾਲ ਬਾਅਦ 208 ਮੀਟਰ ਤੋਂ ਪਾਰ ਪਹੁੰਚਿਆ, ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਅਲਰਟ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।