ਮਾਲੇਰਕੋਟਲਾ ਤੋਂ ਮਿਲੀ ਜਾਣਕਾਰੀ ਮੁਤਾਬਕ, ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਸੁਤੰਤਰਤਾ ਦਿਵਸ ਦੇ ਮੌਕੇ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਹੈ। ਉਨ੍ਹਾਂ ਨੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਪਾਬੰਦੀ ਖਾਸ ਤੌਰ 'ਤੇ ਆਜ਼ਾਦੀ ਦਿਵਸ ਸਮਾਰੋਹਾਂ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਲਈ ਗਈ ਹੈ, ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸੰਭਾਵਿਤ ਖ਼ਤਰੇ ਨੂੰ ਰੋਕਣ ਲਈ ਲਾਜ਼ਮੀ ਸੀ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਜਾਰੀ ਹੁਕਮਾਂ ਅਨੁਸਾਰ 15 ਅਗਸਤ (ਸ਼ੁੱਕਰਵਾਰ) ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਤੱਕ ਮਲੇਰਕੋਟਲਾ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਮਾਨਵ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਵਾਲੇ ਵਿਮਾਨ, ਹੋਟ ਏਅਰ ਬੈਲੂਨ ਆਦਿ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਪਾਬੰਦੀ ਸਿਰਫ਼ ਡਰੋਨਾਂ ਤੱਕ ਸੀਮਿਤ ਨਹੀਂ, ਬਲਕਿ ਕਿਸੇ ਵੀ ਤਰ੍ਹਾਂ ਦੇ ਹਵਾਈ ਜੰਤਰ ਜੋ ਬਿਨਾਂ ਮਨਜ਼ੂਰੀ ਦੇ ਉਡਾਏ ਜਾਂਦੇ ਹਨ, ਉਨ੍ਹਾਂ 'ਤੇ ਵੀ ਲਾਗੂ ਰਹੇਗੀ। ਇਹ ਫੈਸਲਾ ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਰੋਹਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ, ਤਾਂ ਜੋ ਕੋਈ ਵੀ ਸ਼ਰਾਰਤੀ ਤੱਤ ਜਾਂ ਸੰਭਾਵਿਤ ਖ਼ਤਰਾ ਕਿਸੇ ਤਰ੍ਹਾਂ ਦੀ ਉਥਲ-ਪੁਥਲ ਨਾ ਪੈਦਾ ਕਰ ਸਕੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ, ਉਸਦੇ ਖ਼ਿਲਾਫ਼ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 223 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।