ਪੜਚੋਲ ਕਰੋ

Punjab News: 10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ਇੰਝ ਫਰਜ਼ੀ ਡਿਊਟੀ ਦੀ ਆੜ 'ਚ ਮਾਰ ਰਿਹਾ ਸੀ ਠੱਗੀਆਂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ SHO ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (SHO) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ।

ਹੋਰ ਪੜ੍ਹੋ : ਪਤਨੀ ਨੂੰ 14 ਵਾਰ IELTS ਕਰਵਾ ਭੇਜਿਆ UK, ਵਿਦੇਸ਼ੀ ਧਰਤੀ 'ਤੇ ਜਾ ਕੇ ਤੀਵੀਂ ਦੇ ਬਦਲੇ ਤੇਵਰ...ਪਤੀ ਨੇ ਚੁੱਕਿਆ ਖੌਫਨਾਕ ਕਦਮ

ਕਾਰ ਵਾਪਸ ਦਿਵਾਉਣ ਦੇ ਲਈ ਮੰਗੀ ਸੀ 25000 ਰੁਪਏ ਦੀ ਰਿਸ਼ਵਤ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀ ਖੰਨਾ ਪੁਲਿਸ ਜ਼ਿਲ੍ਹੇ ਦੇ ਮਾਛੀਵਾੜਾ ਸਬ-ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਵਸਨੀਕ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਪਹੁੰਚ ਕਰਕੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਕਾਰ ਮਾਛੀਵਾੜਾ ਪੁਲਿਸ ਨੇ ਜ਼ਬਤ ਕਰ ਲਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਬਲਵਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਉਸਦੀ ਕਾਰ ਮੁੱਖ ਮੁਨਸ਼ੀ ਕਰਨ ਦੇ ਕਬਜ਼ੇ ਵਿੱਚ ਹੈ ਅਤੇ ਉਸਨੇ ਕਾਰ ਵਾਪਸ ਦਿਵਾਉਣ ਲਈ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਉਨ੍ਹਾਂ ਦਾ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ।

28 ਜਨਵਰੀ, 2025 ਨੂੰ ਸ਼ਿਕਾਇਤਕਰਤਾ ਨੇ ਬਲਵਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਕਰਕੇ ਰਿਸ਼ਵਤ ਦੀ ਰਕਮ ਘਟਾਉਣ ਲਈ ਉਸਨੂੰ ਬੇਨਤੀ ਕੀਤੀ, ਜਿਸ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ 10,000 ਰੁਪਏ ਰਿਸ਼ਵਤ ‘ਤੇ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਅਤੇ ਇਸਨੂੰ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਨੂੰ ਜਮ੍ਹਾਂ ਕਰਵਾ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਮਾਛੀਵਾੜਾ ਥਾਣੇ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸ਼ਿਕਾਇਤਕਰਤਾ ਦੀ ਕਾਰ ਵੀ ਥਾਣੇ ਵਿੱਚ ਖੜ੍ਹੀ ਮਿਲੀ।

ਗੈਰ-ਕਾਨੂੰਨੀ ਤੌਰ 'ਤੇ ਤਾਇਨਾਤ ਕੀਤਾ ਹੋਇਆ

ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਉਕਤ ਮੁਲਜ਼ਮ ਬਲਵਿੰਦਰ ਸਿੰਘ ਪਹਿਲਾਂ ਹੀ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਤੋਂ ਸੇਵਾਮੁਕਤ ਹੋ ਚੁੱਕਾ ਹੈ ਪਰ ਮਾਛੀਵਾੜਾ ਦੇ ਐਸ.ਐਚ.ਓ. ਨੇ ਬਿਨਾਂ ਕਿਸੇ ਵਿਭਾਗੀ ਹੁਕਮ ਦੇ ਉਸਨੂੰ ਥਾਣੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਤਾਇਨਾਤ ਕੀਤਾ ਹੋਇਆ ਸੀ। ਇਸ ਤਰ੍ਹਾਂ ਉਕਤ ਮੁਲਜ਼ਮ ਬਿਨਾਂ ਕਿਸੇ ਸਰਕਾਰੀ ਹੁਕਮ ਜਾਂ ਪ੍ਰਵਾਨਗੀ ਦੇ ਪੁਲਿਸ ਥਾਣੇ ਵਿੱਚ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਇਸ ਕੇਸ ਵਿੱਚ ਸਬੰਧਤ ਐਸ.ਐਚ.ਓ. ਅਤੇ ਮੁੱਖ ਮੁਨਸ਼ੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

ਟਾਪ ਹੈਡਲਾਈਨ

Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Punjab Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਗਰਜਣਗੇ ਬੱਦਲ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget