Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
Rupnagar News: ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਭਾਜਪਾ ਆਗੂ ਤੇ ਨਗਰ ਕੌਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਾਰਟੀ...

Rupnagar News: ਪੰਜਾਬ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਭਾਜਪਾ ਆਗੂ ਤੇ ਨਗਰ ਕੌਸਲ ਰੂਪਨਗਰ ਦੇ ਸਾਬਕਾ ਪ੍ਰਧਾਨ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ, ਭਾਜਪਾ ਵੱਲੋਂ ਵੱਡੀ ਸੰਗਠਨਾਤਮਕ ਕਾਰਵਾਈ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਇੰਦਰਸੇਨ ਛਤਵਾਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਰੂਪਨਗਰ ਜ਼ਿਲ੍ਹਾ ਭਾਜਪਾ ਦਫ਼ਤਰ ਵਿਖੇ ਹੋਈ ਇੱਕ ਮਹੱਤਵਪੂਰਨ ਮੀਟਿੰਗ ਦੌਰਾਨ ਰੂਪਨਗਰ ਦੇ ਚੋਣ ਇੰਚਾਰਜ ਅਨੀਸ਼ ਸਿਦਾਨਾ ਅਤੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਪ੍ਰੈੱਸ ਬਿਆਨ ਰਾਹੀਂ ਸਾਂਝੀ ਕੀਤੀ ਗਈ।
ਪਾਰਟੀ ਹਾਈਕਮਾਨ ਨੂੰ ਪੂਰੀ ਰਿਪੋਰਟ ਭੇਜੀ
ਇਸ ਪ੍ਰੈੱਸ ਨੋਟ ਰਾਹੀਂ ਅਨੀਸ਼ ਸਿਦਾਨਾ ਨੇ ਕਿਹਾ ਕਿ ਭਾਜਪਾ ਇੱਕ ਅਨੁਸ਼ਾਸਿਤ ਅਤੇ ਵਿਚਾਰਧਾਰਾ ਆਧਾਰਿਤ ਪਾਰਟੀ ਹੈ, ਜਿੱਥੇ ਪਾਰਟੀ ਦੇ ਫੈਸਲੇ ਸਭ ਤੋਂ ਉੱਪਰ ਮੰਨੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇੰਦਰਸੇਨ ਛਤਵਾਲ ਵੱਲੋਂ ਰੂਪਨਗਰ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਦੀ ਅਧਿਕਾਰਤ ਉਮੀਦਵਾਰ ਜਸਵੀਰ ਕੌਰ ਦੇ ਵਿਰੁੱਧ ਆਪਣੀ ਪਤਨੀ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਨਾ ਸਿੱਧੇ ਤੌਰ ’ਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪਾਰਟੀ ਹਾਈਕਮਾਨ ਨੂੰ ਪੂਰੀ ਰਿਪੋਰਟ ਭੇਜੀ ਗਈ ਸੀ, ਜਿਸ ਤੋਂ ਬਾਅਦ ਹਾਈਕਮਾਨ ਵੱਲੋਂ ਮਨਜ਼ੂਰੀ ਮਿਲਣ ਉਪਰੰਤ ਇੰਦਰਸੇਨ ਛਤਵਾਲ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ।
ਉਨ੍ਹਾਂ ਕਿਹਾ ਕਿ ਭਾਜਪਾ ਵਿਚ ਕਿਸੇ ਵੀ ਤਰ੍ਹਾਂ ਦੀ ਗੁੱਟਬਾਜ਼ੀ, ਬਾਗੀ ਰਵੱਈਏ ਜਾਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਾਰਟੀ ਦੀ ਅਧਿਕਾਰਤ ਉਮੀਦਵਾਰ ਜਸਵੀਰ ਕੌਰ ਦੀ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਉਣ।
ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਜਪਾ ਦੇ ਬਹਾਦੁਰ ਅਤੇ ਨਿਸ਼ਠਾਵਾਨ ਵਰਕਰ ਪਾਰਟੀ ਦੀ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਸੰਗਠਨ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਕੁੱਝ ਵਿਅਕਤੀ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਪਾਰਟੀ ਦੇ ਫੈਸਲਿਆਂ ਦੇ ਵਿਰੁੱਧ ਜਾ ਸਕਦੇ ਹਨ ਪ੍ਰੰਤੂ ਇਸ ਨਾਲ ਭਾਜਪਾ ਦੀ ਤਾਕਤ ਅਤੇ ਵਰਕਰਾਂ ਦੇ ਹੌਸਲੇ ’ਤੇ ਕੋਈ ਅਸਰ ਨਹੀਂ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















