Punjab News: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ 'ਚ ਪਹੁੰਚਣ ਵਾਲਿਆਂ ਲਈ ਰੂਟ ਪਲਾਨ, 60 ਏਕੜ 'ਚ ਪਾਰਕਿੰਗ
Sardar Parkash Singh Badal 'antim ardaas': ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਰ ਮਈ ਨੂੰ ਅੰਤਿਮ ਅਰਦਾਸ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ।
Punjab News: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਰ ਮਈ ਨੂੰ ਅੰਤਿਮ ਅਰਦਾਸ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾਂ ਪ੍ਰਸਾਸ਼ਨ ਨੇ ਚਾਰ ਮਈ ਨੂੰ ਇਸੇ ਰੂਟ ਪਲਾਨ ਮੁਤਾਬਕ ਸੜਕਾਂ ਉੱਪਰ ਆਵਾਜਾਈ ਦੀ ਸਲਾਹ ਦਿੱਤੀ ਹੈ ਤਾਂ ਜੋ ਕੋਈ ਸਮੱਸਿਆ ਨਾ ਆਵੇ।
ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜ੍ਹੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ।
ਇਸੇ ਤਰ੍ਹਾਂ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ।
ਇਸ ਤੋਂ ਇਲਾਵਾ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ। ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਅੰਤਿਮ ਅਰਦਾਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਵੱਡੀ ਗਿਣਤੀ ਵਿੱਚ ਪੁੱਜਣ ਵਾਲੇ ਆਮ ਲੋਕਾਂ ਤੇ ਵੀਵੀਆਈਪੀਜ਼ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਤੇ ਪ੍ਰਸ਼ਾਸਨ ਵਿੱਚ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ।
ਹੋਰ ਪੜ੍ਹੋ : ਕਟਾਰੂਚੱਕ ਦੀ ਅਸ਼ਲੀਲ ਵੀਡੀਓ ਬਾਰੇ ਦਾਅਵਿਆਂ 'ਤੇ ਸੀਐਮ ਭਗਵੰਤ ਮਾਨ ਦਾ ਜਵਾਬ, ਖਹਿਰਾ, ਸਿਰਸਾ ਤੇ ਮਜੀਠੀਆ ਤਾਂ...
ਹੋਰ ਪੜ੍ਹੋ : Punjab News: ਆਪ ਦੇ ਮੰਤਰੀ ਦੀ ਆਈ ਅਸ਼ਲੀਲ ਵੀਡੀਓ ! ਖਹਿਰਾ ਨੇ ਰਾਜਪਾਲ ਨੂੰ ਵੀਡੀਓ ਦੇ ਕੇ ਕਿਹਾ ਪੁਲਿਸ ਕਰ ਸਕਦੀ ਹੈ ਰਫ਼ਾ-ਦਫ਼ਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।