Punjab News: ਵਿਸਾਖੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਪ੍ਰਧਾਨ, ਸੱਦੀ ਗਈ ਵਰਕਿੰਗ ਕਮੇਟੀ ਦੀ ਮੀਟਿੰਗ, ਕੀ ਮੁੜ ਸੁਖਬੀਰ ਬਾਦਲ ਨੂੰ ਮਿਲੇਗੀ ਪ੍ਰਧਾਨਗੀ?
ਸ਼੍ਰੋਮਣੀ ਅਕਾਲੀ ਦਲ ਵੱਲੋਂ 8 ਅਪ੍ਰੈਲ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਜਿਸ ਕਰਕੇ ਮੰਨਿਆ ਜਾ ਰਿਹਾ ਹੈ ਕਿ ਵਿਸਾਖੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਜਾਏਗਾ।

Punjab News: ਵਿਸਾਖੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਧਾਨ ਮਿਲਣ ਦੀ ਉਮੀਦ ਹੈ। ਜੀ ਹਾਂ ਜਿਸ ਕਰਕੇ 8 ਅਪ੍ਰੈਲ ਨੂੰ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਕੀ ਮੁੜ ਸੁਖਬੀਰ ਬਾਦਲ ਨੂੰ ਮਿਲੇਗੀ ਪ੍ਰਧਾਨਗੀ?
ਦੱਸ ਦਈਏ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਹਨ। ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੇ ਬਾਅਦ ਤੋਂ ਪ੍ਰਧਾਨ ਦਾ ਅਹੁਦਾ ਖਾਲੀ ਪਿਆ ਹੈ। ਕੁੱਝ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵੀ ਸੁਖਬੀਰ ਬਾਦਲ ਨੂੰ ਮੁੜ ਪ੍ਰਧਾਨ ਬਣਾਉਣ ਦੇ ਹੱਕ ਵਿੱਚ ਹਨ। ਹੁਣ ਦੇਖਣਾ ਹੋਏਗਾ ਕਿ 4 ਮਹੀਨੇ ਬਾਅਦ ਸੁਖਬੀਰ ਸਿੰਘ ਬਾਦਲ ਮੁੜ ਤੋਂ ਪ੍ਰਧਾਨਗੀ ਦੀ ਕਮਾਨ ਸੰਭਾਲਣਗੇ ਜਾਂ ਨਹੀਂ?
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















