ਪੜਚੋਲ ਕਰੋ

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸਮਾਗਮ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ, ਇਕੱਤਰਤਾ 'ਚ ਲਏ ਗਏ ਹੋਰ ਅਹਿਮ ਫੈਸਲੇ

ਅੰਮ੍ਰਿਤਸਰ:  30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸਾਕੇ ਦੇ ਸ਼ਹੀਦ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਅੰਮ੍ਰਿਤਸਰ:  30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸਾਕੇ ਦੇ ਸ਼ਹੀਦ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਹੋਈ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ ਹੈ। ਸ਼ਤਾਬਦੀ ਦੇ ਸਮਾਗਮਾਂ ਦੌਰਾਨ ਸਾਕੇ ਦੇ ਆਗੂ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕੀਤਾ ਜਾਵੇਗਾ। 
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਖੇ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸ਼ਰਧਾਲੂਆਂ ਦਾ ਇਕ ਵੱਡਾ ਜਥਾ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਵੇ, ਜਿਸ ਲਈ ਸਰਕਾਰਾਂ ਨਾਲ ਲਿਖਾ ਪੜ੍ਹੀ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਤੋਂ ਪਹਿਲਾਂ ਗੁਰੂ ਕੇ ਬਾਗ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਵੀ 8 ਅਗਸਤ 2022 ਨੂੰ ਮਨਾਈ ਜਾਵੇਗੀ, ਜਿਸ ਸਬੰਧੀ ਅੰਮ੍ਰਿਤਸਰ ਨੇੜਲੇ ਗੁਰਦੁਆਰਾ ਗੁਰੂ ਕੇ ਬਾਗ ਘੁੱਕੇਵਾਲੀ ਵਿਖੇ ਸਮਾਗਮ ਹੋਣਗੇ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਾਲ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅਜ਼ਾਦੀ ਦੇ ਘੋਲ ਵਿਚ ਸਿੱਖਾਂ ਦੇ ਯੋਗਦਾਨ ਨੂੰ ਹਰ ਪੱਖ ਤੋਂ ਖੋਜ ਕੇ ਪ੍ਰਮਾਣਿਕ ਰੂਪ ਵਿਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੂੰ ਪ੍ਰਬਲ ਰੂਪ ਵਿਚ ਸਾਹਮਣੇ ਨਹੀਂ ਲਿਆਂਦਾ ਜਾਂਦਾ। ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦੀ ਭੂਮਿਕਾ ਨੂੰ ਮੁਕੰਮਲ ਰੂਪ ਵਿਚ ਸਾਹਮਣੇ ਲਿਆਂਦਾ ਜਾਵੇ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਆਪਣੇ ਸ਼ਹੀਦਾਂ ’ਤੇ ਮਾਣ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵਰਤਮਾਨ ਸਮੇਂ ਤੱਕ ਦੇ ਸਿੱਖ ਇਤਿਹਾਸ ਦੇ ਵਰਕੇ ਸਾਹਮਣੇ ਲਿਆਉਣੇ ਵੀ ਬੇਹੱਦ ਜ਼ਰੂਰੀ ਹਨ, ਜਿਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਕਾਰਜ ਕਰੇਗੀ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਡੇਮਾਨ ਦੀ ਸੈਲੂਲਰ ਜੇਲ੍ਹ ਜਿਸ ਨੂੰ ਕਾਲੇਪਾਣੀ ਦੀ ਜੇਲ੍ਹ ਕਿਹਾ ਜਾਂਦਾ ਹੈ, ਵਿਚ ਤਸੀਹੇ ਭੁਗਤਣ ਵਾਲੇ ਸਿੱਖਾਂ ਦਾ ਸੰਗ੍ਰਹਿ ਵੀ ਜਲਦ ਹੀ ਸੰਗਤ ਦੇ ਹੱਥਾਂ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਲਗਭਗ ਕਾਰਜ ਮੁਕੰਮਲ ਹੋ ਚੁੱਕਾ ਹੈ, ਜਿਸ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਨੇ ਪ੍ਰਵਾਨਗੀ ਦੇ ਦਿੱਤੀ ਹੈ, ਪਰੰਤੂ ਇਸ ਨੂੰ ਮਾਹਿਰਾਂ ਪਾਸੋਂ ਇਕ ਵਾਰ ਹੋਰ ਘੋਖਣ ਮਗਰੋਂ ਪ੍ਰਕਾਸ਼ਤ ਕਰ ਦਿੱਤਾ ਜਾਵੇਗਾ। 
ਮੁੱਖ ਮੰਤਰੀ ਭਗਵੰਤ ਮਾਨ ਤੇ ਖਾਲਸਾ ਸਾਜਨਾ ਦਿਵਸ ਤੇ ਸ਼ਰਾਬ ਪੀ ਕੇ ਦਮਦਮਾ ਸਾਹਿਬ ਜਾਣ ਦੇ ਲੱਗੇ ਦੋਸ਼ਾਂ ਤੇ ਕਿਹਾ ਕਿ ਉਂਝ ਤਾਂ ਇਹ ਮਾਮਲਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਤਰਗਤ ਆਉਂਦਾ ਹੈ ਲੇਕਿਨ ਜੇਕਰ ਭਗਵੰਤ ਮਾਨ ਨੇ ਗੁਰੂ ਸਾਹਿਬ ਦਾ ਨਿਰਾਦਰ ਕੀਤਾ ਹੈ ਤਾਂ ਸਜ਼ਾ ਵੀ ਗੁਰੂ ਸਾਹਿਬ ਹੀ ਦੇਣਗੇ ।

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਹੋਣਗੇ ਯਾਦਗਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Kaumi Insaf Morcha| ਕੌਮੀ ਇਨਸਾਫ਼ ਮੋਰਚੇ ਦਾ ਪ੍ਰਦਰਸ਼ਨ, ਪੁਲਸ ਨੇ ਸੁੱਟੇ ਗੋਲੇSukhbir Badal ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ?Quami Insaaf Morcha | ਕੌਮ ਨੂੰ ਖ਼ਤਮ ਕਰਨਾ ਸੌਖਾ ਨਹੀਂ! ਗੋਲੇ ਦਾਗਣ 'ਤੇ ਸਿੱਖ ਬੀਬੀ ਦੀ ਚੁਣੌਤੀKhanauri Kisan Live | ਡੱਲੇਵਾਲ ਦੀ ਹਾਲਤ ਨਾਜੁਕ, ਕਿਸਾਨਾਂ ਨੇ ਚੁੱਕਿਆ ਵੱਡਾ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget