Punjab News: ਪੰਜਾਬ ਦੇ ਸਕੂਲਾਂ ‘ਚ ਫਿਰ ਵਧਣਗੀਆਂ ਛੁੱਟੀਆਂ! ਸਾਹਮਣੇ ਆਈ ਨਵੀਂ ਜਾਣਕਾਰੀ
ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਪਾਣੀ ਖੜ੍ਹ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲਾਂ-ਕਾਲਜਾਂ..

ਪੰਜਾਬ ਵਿੱਚ ਲਗਾਤਾਰ ਪੈ ਰਹੀ ਤੇਜ਼ ਬਾਰਿਸ਼ ਨੇ ਹਾਲਾਤ ਬਹੁਤ ਹੀ ਗੰਭੀਰ ਬਣਾ ਦਿੱਤੇ ਹਨ। ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਫਾਜਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸਮੇਤ ਕਈ ਜ਼ਿਲ੍ਹੇ ਹੜ੍ਹ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਪਿੰਡਾਂ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਪਾਣੀ ਖੜ੍ਹ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲਾਂ ਅਤੇ ਕਾਲਜਾਂ ਵਿੱਚ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਘੋਸ਼ਿਤ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਧਰ, ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਹੋਰ ਅੱਗੇ ਵਧਾਏ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦਿਆਂ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਵਿੱਚ 5 ਸਤੰਬਰ ਨੂੰ ਈਦ-ਏ-ਮਿਲਾਦ ਦੀ ਸਰਕਾਰੀ ਛੁੱਟੀ, 6 ਸਤੰਬਰ ਨੂੰ ਅਨੰਤ ਚਤੁਰਦਸ਼ੀ ਅਤੇ 7 ਸਤੰਬਰ ਨੂੰ ਐਤਵਾਰ ਹੋਣ ਕਰਕੇ ਪਹਿਲਾਂ ਹੀ ਛੁੱਟੀਆਂ ਨਿਰਧਾਰਿਤ ਹਨ। ਇਸ ਹਾਲਾਤ ‘ਚ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਅਗਲੇ ਹਫ਼ਤੇ ਤੱਕ ਵਧਾਈਆਂ ਜਾ ਸਕਦੀਆਂ ਹਨ। ਹਾਲਾਂਕਿ, ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਕੋਈ ਅਧਿਕਾਰਿਕ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਅੱਜ ਤਿੰਨ ਸਤੰਬਰ ਹੈ, ਅਤੇ ਸਰਕਾਰ ਸਕੂਲਾਂ 'ਚ ਛੁੱਟੀਆਂ ਵਧਾਈਆਂ ਜਾਣਗੀਆਂ ਜਾਂ ਨਹੀਂ ਇਸ ਬਾਰੇ ਅੱਜ ਕੋਈ ਨਾ ਕੋਈ ਅਪਡੇਟ ਦੇ ਹੀ ਦੇਏਗੀ।
ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਪਾਰਟੀ ਦੇ ਮੰਤਰੀਆਂ ਵੱਲੋਂ ਲੋਕਾਂ ਤੱਕ ਹਰੇ ਸਹਾਇਤਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੌਜ ਅਤੇ ਪੁਲਿਸ ਵੱਲੋਂ ਲੋਕਾਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਥਾਵਾਂ ਉੱਤੇ ਪਹੁੰਚਾਇਆ ਜਾ ਰਿਹਾ ਹੈ। ਲੋਕ ਸੇਵਾ ਸੰਸਥਾਵਾਂ ਅਤੇ ਪੰਜਾਬੀ ਕਲਾਕਾਰ ਵੀ ਇਸ ਮੁਸ਼ਕਿਲ ਸਮੇਂ ਦੇ ਵਿੱਚ ਪੰਜਾਬ ਦੇ ਲੋਕਾਂ ਦੀ ਮਦਦਗਾਰ ਕਰ ਰਹੇ ਹਨ।






















