Punjab News: ਪੰਜਾਬ ਵਿੱਚ ਠੰਢ ਦੇ ਮੱਦੇਨਜ਼ਰ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਵਿਭਾਗ ਨੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਅੱਜ ਤੋਂ ਅਧਿਆਪਕਾਂ ਅਤੇ ਸਟਾਫ਼ ਦਾ ਸਮਾਂ ਸਵੇਰੇ 8:45 ਤੋਂ ਦੁਪਹਿਰ 2:45 ਤੱਕ ਹੋਵੇਗਾ। ਨਾਲ ਹੀ ਬੱਚਿਆਂ ਦਾ ਸਮਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੈ। ਉੱਤਰੀ ਭਾਰਤ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਲੋਕ ਪ੍ਰੇਸ਼ਾਨ ਹਨ। ਦਿਨ ਵੇਲੇ ਕੰਬਣੀ ਅਤੇ ਰਾਤ ਨੂੰ ਧੁੰਦ ਮੁਸੀਬਤ ਬਣ ਰਹੀ ਹੈ। ਅਜਿਹੇ 'ਚ ਸਿੱਖਿਆ ਵਿਭਾਗ ਨੇ ਵੀ ਛੁੱਟੀਆਂ ਵਧਾ ਦਿੱਤੀਆਂ ਹਨ।


ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਛੁੱਟੀਆਂ 11 ਜਨਵਰੀ ਤੱਕ ਰਹਿਣਗੀਆਂ। 12 ਜਨਵਰੀ ਦਿਨ ਐਤਵਾਰ ਹੈ। ਇਸ ਲਈ ਸਕੂਲ 13 ਜਨਵਰੀ ਨੂੰ ਖੁੱਲ੍ਹਣਗੇ। ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਦਾ ਕਹਿਣਾ ਹੈ ਕਿ ਮੌਸਮ ਦੇ ਮੱਦੇਨਜ਼ਰ ਪ੍ਰੀ-ਸਕੂਲ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਬਾਕੀ ਬਚੇ ਬੱਚਿਆਂ ਲਈ ਸਮਾਂ ਬਦਲ ਦਿੱਤਾ ਗਿਆ ਹੈ।


ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।





Read MOre: CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ


Read MOre: School Holidays: ਬੱਚਿਆਂ ਦੀ ਲੱਗੀ ਮੌਜ਼! ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ, ਪੜ੍ਹੋ ਖਬਰ...


 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।