Punjab News: ਦਸੂਹਾ 'ਚ ਸਕੂਲ ਵੈਨ ਹਾਦਸੇ ਦਾ ਸ਼ਿਕਾਰ, ਇੱਕ ਬੱਚੇ ਦੀ ਮੌਤ, ਕਈ ਜ਼ਖਮੀ
Punjab News: ਹੁਸ਼ਿਆਰਪੁਰ ਦੇ ਦਸੂਹਾ 'ਚ ਸਕੂਲ ਬੱਸ ਹਾਦਸਾ ਦਾ ਸ਼ਿਕਾਰ ਹੋ ਗਈ। ਪਿੱਛੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋਈ ਜਿਸ ਤੋਂ ਬਾਅਦ ਸੰਤੁਲਨ ਵਿਗੜਨ 'ਤੇ ਬੱਸ ਪਲਟ ਗਈ
Punjab News: ਹੁਸ਼ਿਆਰਪੁਰ ਦੇ ਦਸੂਹਾ 'ਚ ਸਕੂਲ ਬੱਸ ਹਾਦਸਾ ਦਾ ਸ਼ਿਕਾਰ ਹੋ ਗਈ। ਪਿੱਛੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਸੰਤੁਲਨ ਵਿਗੜਨ 'ਤੇ ਬੱਸ ਪਲਟ ਗਈ ਜਿਸ 'ਚ 40 ਦੇ ਕਰੀਬ ਬੱਚੇ ਸਵਾਰ ਸਨ। ਬੱਸ ਦੇ ਸੁਪਰਵਾਈਜ਼ਰ ਤੇ ਦੋ ਬੱਚਿਆਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਬੱਚੇ ਦੀ ਮੌਤ ਹੋ ਗਈ ਹੈ ਜਦਕਿ 14 ਬੱਚੇ ਜ਼ਖਮੀ ਹੋ ਗਏ।
ਹਾਸਲ ਜਾਣਕਾਰੀ ਮੁਤਾਬਕ ਟਾਂਡਾ-ਦਸੂਹਾ ਕੌਮੀ ਮਾਰਗ ’ਤੇ ਰਿਲਾਇੰਸ ਪੈਟਰੋਲ ਪੰਪ ਨੇੜੇ ਸਵੇਰੇ ਕਰੀਬ ਸਵਾ ਸੱਤ ਵਜੇ ਸੇਂਟ ਪੌਲ ਕਾਨਵੈਂਟ ਸਕੂਲ ਦੀ ਬੱਸ ਤੇ ਟਰੱਕ ਵਿਚ ਟੱਕਰ ਕਾਰਨ ਬੱਚੇ ਦੀ ਮੌਤ ਹੋ ਗਈ, ਜਦੋਕਿ ਕਲੀਨਰ ਸਮੇਤ 14 ਬੱਚੇ ਗੰਭੀਰ ਜ਼ਖਮੀ ਹੋ ਗਏ। ਬੱਸ ਵਿੱਚ ਕਰੀਬ 40 ਬੱਚੇ ਸਵਾਰ ਸਨ।
ਮ੍ਰਿਤਕ ਬੱਚੇ ਦੀ ਪਛਾਣ ਨੌਵੀਂ ਦੇ ਵਿਦਿਆਰਥੀ ਹਰਮਨ ਸਿੰਘ ਸੈਣੀ ਵਾਸੀ ਲੋਧੀ ਚੱਕ ਟਾਂਡਾ ਵਜੋਂ ਹੋਈ ਹੈ, ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਦਸੂਹਾ ਬਲਬੀਰ ਸਿੰਘ ਪੁਲੀਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ ’ਤੇ ਪੁੱਜੇ ਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਉਣ ਦਾ ਪ੍ਰਬੰਧ ਕੀਤਾ।
ਸਿਵਲ ਹਸਪਤਾਲ ਜ਼ੇਰੇ ਇਲਾਜ ਜ਼ਖ਼ਮੀਆਂ ਵਿੱਚੋਂ 3 ਨੂੰ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਸਵੇਰੇ ਟਾਂਡਾ ਵੱਲੋਂ ਵੱਖ ਵੱਖ ਪਿੰਡਾਂ ਤੋਂ ਬੱਚੇ ਲਿਆ ਰਹੀ ਸਕੂਲ ਬੱਸ ਨੂੰ ਪਿਛੋਂ ਆ ਰਹੇ ਤੇਜ਼ ਰਫਤਾਰ ਟੱਰਕ ਨੇ ਟਕੱਰ ਮਾਰ ਦਿੱਤੀ। ਸਿੱਟੇ ਵਜੋਂ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਡਵਾਈਡਰ ’ਤੇ ਚੜ੍ਹ ਗਈ।
ਵਿਧਾਇਕ ਕਰਮਬੀਰ ਘੁੰਮਣ ਨੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਬੱਚਿਆਂ ਦਾ ਹਾਲ ਪੁੱਛਿਆ ਤੇ ਪੁਲੀਸ ਨੂੰ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦਿੱਤੇ। ਡੀਐੱਸਪੀ ਬਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਟਰੱਕ ਦਾ ਡਰਾਈਵਰ ਫ਼ਰਾਰ ਹੋ ਗਿਆ ਹੈ। ਟਰੱਕ ਨੂੰ ਕਬਜ਼ੇ ’ਚ ਲੈ ਲਿਆ ਹੈ।