Punjab Holidays: ਸਾਲ 2024 ਖਤਮ ਹੋਣ ਵਾਲਾ ਹੈ, ਇਸਦੇ ਨਾਲ ਹੀ ਦਸੰਬਰ ਮਹੀਨੇ ਹੋਣ ਵਾਲੀਆਂ ਸਰਕਾਰੀ ਛੁੱਟੀਆਂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਾਲ ਦੇ ਆਖਰੀ ਮਹੀਨੇ ਭਾਵ ਦਸੰਬਰ ਵਿੱਚ ਛੁੱਟੀਆਂ ਦੀ ਭਰਮਾਰ ਹੋਣ ਵਾਲੀ ਹੈ। ਦਸੰਬਰ ਵਿੱਚ ਸਰਦੀਆਂ ਦੀਆਂ ਛੁੱਟੀਆਂ ਕਾਰਨ ਸਕੂਲ ਬੰਦ ਰਹਿੰਦੇ ਹਨ। ਇਸ ਤੋਂ ਇਲਾਵਾ ਕ੍ਰਿਸਮਸ ਦੇ ਤਿਉਹਾਰ ਕਾਰਨ ਵੀ ਛੁੱਟੀ ਹੈ।


ਸਕੂਲ-ਸਰਕਾਰੀ ਅਦਾਰੇ ਕਿੰਨੇ ਦਿਨ ਰਹਿਣਗੇ ਬੰਦ ?


ਕ੍ਰਿਸਮਸ 25 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜਦੋਂ ਕਿ ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 25 ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ ਤੱਕ ਜਾਰੀ ਰਹਿਣਗੀਆਂ। ਸਰਦੀਆਂ ਦੀਆਂ ਛੁੱਟੀਆਂ ਮੌਸਮ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ ਅਤੇ ਇਸ ਸਬੰਧੀ ਕੋਈ ਵੀ ਹੁਕਮ ਅਗਾਊਂ ਜਾਰੀ ਨਹੀਂ ਕੀਤਾ ਜਾਂਦਾ।


25 ਦਸੰਬਰ ਤੋਂ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ 6 ਦਸੰਬਰ ਯਾਨੀ ਸ਼ੁੱਕਰਵਾਰ ਨੂੰ ਵੀ ਜਨਤਕ ਛੁੱਟੀ ਐਲਾਨੀ ਗਈ ਹੈ। ਇਸ ਦੇ ਮੱਦੇਨਜ਼ਰ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਦਰਅਸਲ, 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ।