Senior BJP leader Swaran Salaria: ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਰਦਾਸਪੁਰ ਤੋਂ ਭਾਜਪਾ ਵੱਲੋਂ ਸਾਂਸਦ ਦੀ ਚੋਣ ਲੜ੍ਹ ਚੁੱਕੇ ਉੱਘੇ ਸਮਾਜ ਸੇਵਕ ਅਤੇ ਉਦੋਗਪਤੀ ਸਵਰਨ ਸਲਾਰੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਦੇ ਜਨਰਲ ਸਕੱਤਰ ਰਾਕੇਸ਼ ਰਾਠੋਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ।
ਹੋਰ ਪੜ੍ਹੋ :ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, ਜਾਣੋ ਪੂਰਾ ਮਾਮਲਾ
ਇਹ ਨੋਟਿਸ ਜ਼ਿਲ੍ਹਾ ਭਾਜਪਾ ਟੀਮ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਕਿਸੇ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ ਜੋ ਅਨੁਸਾਸ਼ਨ ਦੀ ਉਲੰਘਣਾ ਹੈ। ਇਸ ਸਬੰਧੀ ਨੋਟਿਸ ਜਾਰੀ ਹੋਣ ਤੋਂ 7 ਦਿੰਨ ਦੇ ਅੰਦਰ ਸਲਾਰੀਆ ਨੂੰ ਜਵਾਬ ਦੇਣ ਲਿਆ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ਼ ਕਿਓ ਕਾਰਵਾਈ ਨਾ ਕੀਤੀ ਜਾਵੇ।
ਦੱਸਣਯੋਗ ਹੈ ਕਿ ਸਵਰਨ ਸਲਾਰੀਆ ਵੱਲੋਂ ਮੌਜੂਦਾ ਭਾਜਪਾ ਪ੍ਰਧਾਨ ਸੁਨੀਲ ਜਾਖੜ ਜੋ ਉਸ ਵਕਤ ਕਾਂਗਰਸ ਦੇ ਪ੍ਰਧਾਨ ਸਨ ਦੇ ਖਿਲਾਫ਼ ਜਿਮਨੀ ਚੋਣਾਂ ਲੜੀਆਂ ਗਈਆਂ ਸਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸਵਰਨ ਸਲਾਰੀਆ ਦੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਮਜ਼ਬੂਤ ਪਕੜ ਹੈ ਅਤੇ ਪੂਰੇ ਲੋਕਸਭਾ ਹਲਕੇ ਅੰਦਰ ਆਪਣਾ ਜ਼ਜਬੂਤ ਆਧਾਰ ਹੈ ।
Read More:- Click Link:-
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ