ਪੜਚੋਲ ਕਰੋ

Punjab News: ਪੰਜਾਬ ’ਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

Aman Arora:ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ’ਤੇ ਕਰਵਾਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ...

Punjab News: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ’ਤੇ ਕਰਵਾਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐੱਮਐੱਸਐੱਮਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ।

30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ

ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਅ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ’ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸ਼ਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐੱਮਐੱਸਐੱਮਈਜ਼ ਦੀ ਮਹੱਤਤਾ ਅਤੇ ਸ਼ਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਇਹ ਸੁਝਾਅ ਦਿੱਤਾ ਕਿ ਬੈਂਕਾਂ/ਵਿੱਤੀ ਸੰਸਥਾਵਾਂ ਨੂੰ ਰਾਜ ਵਿੱਚ ਅਜਿਹੇ ਪ੍ਰਾਜੈਕਟਾਂ ਵਾਸਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਪੇਡਾ ਦੇ ਡਾਇਰੈਕਟਰ ਐੱਮਪੀ ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐੱਲ ਐਂਡ ਟੀ, ਯੋਗੋਕਾਵਾ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ। ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈਆਰਈਡੀਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰਾਜੈਕਟ ਇੰਜਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀਆਈਜੈੱਡ., ਕੇਪੀਐੱਮਜੀ ਅਤੇ ਐੱਨਐੱਫਐੱਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀਵੀਕੇ ਪਾਵਰ, ਸਟਰਲਾਈਟ, ਐੱਲ ਐਂਡ ਟੀ ਪਾਵਰ ਐੱਚਪੀਸੀਐੱਲ ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Embed widget