ਪੜਚੋਲ ਕਰੋ

ਅੱਜ ਪੰਜਾਬ ਰਾਜਪਾਲ ਨਾਲ ਮੁਲਾਕਾਤ ਕਰੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫਦ, ਪੰਜਾਬ ਦੀ ਆਬਕਾਰੀ ਨੀਤੀ ਦੇ ਕਥਿਤ ਘੋਟਾਲੇ 'ਚ ਜਾਂਚ ਦੀ ਕਰੇਗਾ ਮੰਗ

ਚੰਡੀਗੜ੍ਹ: ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਵਫਦ ਰਾਜਪਾਲ ਕੋਲ ਪਹੁੰਚੇਗਾ।

ਚੰਡੀਗੜ੍ਹ: ਪੰਜਾਬ ਆਬਕਾਰੀ ਨੀਤੀ 2022 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਕਰੇਗਾ। ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਵਫਦ ਰਾਜਪਾਲ ਕੋਲ ਪਹੁੰਚੇਗਾ। ਸਵੇਰੇ 11 ਵਜੇ ਇਹ ਮੁਲਾਕਾਤ ਹੋਵੇਗੀ। 

 
ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਫ਼ਦ ਵੱਲੋਂ  ਉਨ੍ਹਾਂ ਨੂੰ ਪੰਜਾਬ ਆਬਕਾਰੀ ਨੀਤੀ 22 ਵਿੱਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘੁਟਾਲੇ ਦੀ ਉੱਚ ਪੱਧਰੀ ਸੁਤੰਤਰ ਜਾਂਚ ਦੀ ਮੰਗ ਕੀਤੀ ਜਾਵੇਗੀ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਆਬਕਾਰੀ ਨੀਤੀ ਨੂੰ ਲੈ ਕੇ ਵੱਡਾ ਵਿਵਾਦ ਹੋ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਅਤੇ ਈਡੀ ਜਾਂਚ ਦੀ ਮੰਗ ਕੀਤੀ ਹੈ। ਪੰਜਾਬ ਦੀ 500 ਕਰੋੜ ਦੀ ਆਬਕਾਰੀ ਨੀਤੀ ਵਿੱਚ ਦਿੱਲੀ ਦੀਆਂ ਦੋ ਸ਼ਰਾਬ ਕੰਪਨੀਆਂ ਦੀ ਵੀ ਮਨੋਪਲੀ ਬਣਾਈ ਗਈ ਹੈ।

ਸੁਖਬੀਰ ਬਾਦਲ ਨੇ ਇਹ ਦੋਸ਼ ਲਾਉਂਦਿਆਂ ਕਿਹਾ ਕਿ ਆਬਕਾਰੀ ਨੀਤੀ ਬਣਾਉਣ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਅਫਸਰਾਂ, ਸਿਆਸਤਦਾਨਾਂ ਅਤੇ ਸ਼ਰਾਬ ਕਾਰੋਬਾਰੀਆਂ ਦੇ ਫੋਨ ਅਤੇ ਡਾਟਾ ਤੁਰੰਤ ਜ਼ਬਤ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਹੁਣ ਰਾਜ ਭਵਨ ਜਾ ਕੇ ਪੰਜਾਬ ਦੀ ਆਬਕਾਰੀ ਨੀਤੀ ਦੀ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਵੇਗਾ। ਅਕਾਲੀ ਦਲ ਇਸ ਦੀ ਜਾਂਚ ਲਈ ਸੀਬੀਆਈ ਅਤੇ ਈਡੀ ਨੂੰ ਸ਼ਿਕਾਇਤ ਵੀ ਦੇਵੇਗਾ। 

ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਦੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਵੀ L1 ਦਿੱਤਾ ਗਿਆ ਹੈ। ਦੇਸ਼ 'ਚ ਦੋ ਕੰਪਨੀਆਂ 80% ਬ੍ਰਾਂਡ ਵੇਚਦੀਆਂ ਹਨ। ਅਮਨਦੀਪ ਧਾਲਾ ਦੀ ਦਿੱਲੀ ਦੀ ਬ੍ਰਿੰਡਕੋ ਕੰਪਨੀ ਅਤੇ ਅਨੰਤ ਵਾਈਨ ਦੂਜੀ ਕੰਪਨੀ ਹੈ ਜੋ ਪ੍ਰਚੂਨ ਵਿਕਰੇਤਾ ਨੂੰ ਸ਼ਰਾਬ ਵੇਚਣ ਲਈ ਏਕਾਧਿਕਾਰ ਦਾ ਹਿੱਸਾ ਹਨ।

ਸੁਖਬੀਰ ਬਾਦਲ ਨੇ ਇਲਜ਼ਾਮ ਲਾਏ ਕਿ ਆਮ ਆਦਮੀ ਪਾਰਟੀ ਨੇ ਇਹਨਾਂ ਦੋ ਸ਼ਰਾਬ ਕੰਪਨੀਆਂ ਤੋਂ ਦਿੱਲੀ ਤੇ ਪੰਜਾਬ ਦੋਨਾਂ ਥਾਵਾਂ ਤੇ ਕਰੀਬ 500 ਕਰੋੜ ਰੁਪਏ ਕਮਾਏ ਹਨ।ਸੁਖਬੀਰ ਬਾਦਲ ਨੇ ਵੱਡਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਰਾਘਵ ਚੱਢਾ ਚੰਡੀਗੜ੍ਹ ਦੇ ਹਯਾਤ ਹੋਟਲ ਦੀ 5ਵੀਂ ਮੰਜ਼ਿਲ 'ਤੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਮੀਟਿੰਗ ਕਰਦਾ ਰਿਹਾ।

ਉਨ੍ਹਾਂ ਕਿਹਾ ਕਿ ਸਿਸੋਦੀਆ ਦੇ ਘਰ ਇੱਕ ਵੱਡੀ ਮੀਟਿੰਗ ਹੋਈ ਜਿਸ ਵਿੱਚ ਰਾਘਵ ਚੱਢਾ, ਵਿਜੇ ਨਾਇਰ ਤੋਂ ਇਲਾਵਾ ਪੰਜਾਬ ਦੇ ਵਿੱਤ ਕਮਿਸ਼ਨਰ ਅਤੇ ਆਬਕਾਰੀ ਕਮਿਸ਼ਨਰ ਵੀ ਮੌਜੂਦ ਸਨ।ਪੰਜਾਬ ਦੀ ਆਬਕਾਰੀ ਨੀਤੀ 'ਤੇ ਅਗਲੀ ਮੀਟਿੰਗ 6 ਜੂਨ ਨੂੰ ਦਿੱਲੀ 'ਚ ਮਨੀਸ਼ ਸਿਸੋਦੀਆ ਦੇ ਘਰ ਫਿਰ ਰੱਖੀ ਗਈ ਹੈ। 

 

ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਦੋਵੇਂ ਕੰਪਨੀਆਂ ਮੁਤਾਬਕ ਪੰਜਾਬ ਦੀ ਆਬਕਾਰੀ ਨੀਤੀ ਬਣਾਈ ਗਈ ਹੈ। ਪੰਜਾਬ ਵਿੱਚ ਪਹਿਲਾਂ ਐਲ ਵਨ 100 ਦੇ ਕਰੀਬ ਸੀ, ਹੁਣ ਦੋ ਕੰਪਨੀਆਂ ਨੂੰ ਸਾਰਾ ਕੰਮ ਦਿੱਤਾ ਗਿਆ ਹੈ। ਇਹੀ ਕੰਪਨੀਆਂ ਪੰਜਾਬ ਦੇ ਰਿਟੇਲਰਾਂ ਨੂੰ ਸ਼ਰਾਬ ਵੇਚ ਸਕਦੀਆਂ ਹਨ।

ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਜਾਂ ਤਾਂ ਦਿੱਲੀ ਦੀ ਜਾਂਚ ਦਾ ਦਾਇਰਾ ਪੰਜਾਬ ਤੱਕ ਵਧਾਇਆ ਜਾਵੇ ਜਾਂ ਸੀਬੀਆਈ ਅਤੇ ਈਡੀ ਪੰਜਾਬ ਦੀ ਆਬਕਾਰੀ ਨੀਤੀ ਦੀ ਵੱਖਰੀ ਜਾਂਚ ਸ਼ੁਰੂ ਕਰੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget