ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਰ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਅੱਜ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਜੋ ਪਾਰਟੀ ਦੇ ਕੇਡਰ ਤੇ ਸਮਾਜ ਦੇ ਹਰ ਵਰਗ ਸਮੇਤ ਹੇਠਲੇ ਪੱਧਰ ਤੱਕ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ।


ਸਬ ਕਮੇਟੀ ਬਣਾਉਣ ਦਾ ਫੈਸਲਾ ਪਾਰਟੀ ਦੀ 16 ਮੈਂਬਰੀ ਉਚ ਤਾਕਤੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ।


ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਬ ਕਮੇਟੀ ਦੋ ਹਫਤਿਆਂ ਵਿਚ  ਆਪਣੀ ਰਿਪੋਰਟ ਉਚ ਤਾਕਤੀ ਕਮੇਟੀ ਨੁੰ ਸੌਂਪੇਗੀ। ਉਹਨਾਂ ਕਿਹਾ ਕਿ ਸਬ ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਲੋਕਾਂ ਤੋਂ ਸਹੀ ਫੀਡਬੈਕ ਲੈਣ ਲਈ ਦਿੜ੍ਹ ਸੰਕਲਪ ਹੈ ਜਿਸਦੇ ਆਧਾਰ ’ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੇ ਉਤਰ ਸਕੀਏ।


ਇਸ ਸਬ ਕਮੇਟੀ ਵਿਚ ਮਨਪ੍ਰੀਤ ਸਿੰਘ ਇਆਲੀ, ਡਾ. ਸੁਖਵਿੰਦਰ ਸੁੱਖੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਵਡਾਲਾ, ਐਨ ਕੇ ਸ਼ਰਮਾ, ਪਵਨ ਕੁਮਾਰ ਟੀਨੁੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਤੀਰਥ ਸਿੰਘ ਮਾਹਲਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਨੁੰ ਸ਼ਾਮਲ ਕੀਤਾ ਗਿਆ ਹੈ।


ਇਹ ਵੀ ਪੜ੍ਹੋ: 'ਆਪ' ਸਰਕਾਰ 'ਤੇ ਵਰ੍ਹੇ ਪ੍ਰਤਾਪ ਸਿੰਘ ਬਾਜਵਾ, ਕਿਹਾ ਭਗਵੰਤ ਸਰਕਾਰ ਨੇ ਕੀ ਕੀਤਾ ਅਜਿਹਾ ਨਵਾਂ


ਇਹ ਵੀ ਪੜ੍ਹੋ: Punjab News: ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ