ਪੜਚੋਲ ਕਰੋ

Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?

Punjab News: ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਆਇਆ ਹੈ। ਅਕਾਲੀ ਦਲ ਨੇ ਸਜ਼ਾ ਕਬੂਲ ਕੀਤੀ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਮਿਲੀ ਸਜ਼ਾ

Punjab News: ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਆਇਆ ਹੈ। ਅਕਾਲੀ ਦਲ ਨੇ ਸਜ਼ਾ ਕਬੂਲ ਕੀਤੀ ਹੈ। ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਨੂੰ ਮਿਲੀ ਸਜ਼ਾ ਮਨਜ਼ੂਰ ਹੈ। ਅਸੀਂ ਨਿਮਾਣ ਸਿੱਖ ਵਾਂਗ ਸਜ਼ਾ ਪੂਰੀ ਕਰਾਂਗੇ। ਉਨ੍ਹਾਂ ਨਵੇ ਕਿਹਾ ਕਿ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਸਾਰੇ ਲੀਡਰਾਂ ਨੂੰ ਇਕੱਠੇ ਹੋਣ ਲਈ ਕਿਹਾ ਹੈ। ਅਸੀਂ ਇਸ 'ਤੇ ਵੀ ਕੰਮ ਕਰਾਂਗੇ। ਸਾਰੇ ਆਗੂ ਇਕੱਠੇ ਚੱਲਣਗੇ। ਚੀਮਾ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿੰਦੇ ਆ ਰਹੇ ਹਾਂ ਕਿ ਜੇਕਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅਜਿਹਾ ਕਿਹਾ ਤਾਂ ਅਸੀਂ ਇਕੱਠੇ ਹੋਵਾਂਗੇ। ਫਖਰ-ਏ-ਕੌਮ ਖਿਤਾਬ ਵਾਪਸ ਲਏ ਜਾਣ ਉੁਪਰ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਇਸ ਸਮੇਂ ਦੁਨੀਆ 'ਚ ਨਹੀਂ ਹਨ। ਅਜਿਹੇ 'ਚ ਲਿਆ ਗਿਆ ਫੈਸਲਾ ਸਹੀ ਹੀ ਹੋਵੇਗਾ।

ਉਧਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਨਵੀਂ ਕਮੇਟੀ ਬਾਰੇ ਵਿਚਾਰ-ਵਟਾਂਦਰਾ ਕਰਕੇ ਨਿਯੁਕਤੀਆਂ ਕਰੇ। ਜਥੇਦਾਰ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਸਾਰੀ ਪ੍ਰਕਿਰਿਆ ਚੋਣਾਂ ਰਾਹੀਂ ਹੋਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਆਗੂਆਂ ਦੇ ਅਸਤੀਫੇ ਅਗਲੇ 3 ਦਿਨਾਂ ਵਿੱਚ ਪ੍ਰਵਾਨ ਕਰ ਲਏ ਜਾਣ। ਉਨ੍ਹਾਂ ਨੇ ਬਾਗੀ ਆਗੂਆਂ ਨੂੰ ਵੀ ਤਾੜਨਾ ਕਰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੀ ਸਲਾਹ ਦਿੱਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੇਲੇ ਸਾਰਿਆਂ ਨੇ ਲੀਡਰ ਬਣ ਕੇ ਕੰਮ ਕੀਤਾ ਤੇ ਫਿਰ ਪੈਨਸ਼ਨ ਲੈਣੀ ਸ਼ੁਰੂ ਕਰ ਦਿੱਤੀ ਪਰ ਹੁਣ ਉਹ ਬਾਗੀ ਹੋ ਗਏ ਹਨ। ਅਜਿਹਾ ਕਰਨਾ ਗਲਤ ਹੈ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ 'ਫਖਰ-ਏ-ਕੌਮ' ਖਿਤਾਬ ਵਾਪਸ ਲੈ ਲਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਸੁਖਬੀਰ ਬਾਦਲ ਤੇ ਸਾਬਕਾ ਅਕਾਲੀ ਮੰਤਰੀਆਂ ਨੂੰ ਬਰਤਨ ਸਾਫ ਕਰਨ ਤੇ ਲੰਗਰ ਦੀ ਸੇਵਾ ਲਾਈ ਗਈ ਹੈ। ਇਸ ਤੋਂ ਇਲਾਵਾ ਟਾਇਲਟ ਸਫਾਈ ਦੀ ਸਜ਼ਾ ਵੀ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸਾਰੇ ਸਜ਼ਾਯਾਫਤਾ ਲੀਡਰ ਕੀਰਤਨ ਸਰਵਨ ਕਰਨ। 

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਤੇ ਸਾਲ 2015 ਵਿੱਚ ਕੈਬਨਿਟ ਮੈਂਬਰ ਰਹੇ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਉਹ ਇਸ਼ਨਾਨ ਕਰਕੇ ਲੰਗਰ ਘਰ ਵਿੱਚ ਸੇਵਾ ਕਰਨਗੇ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਨਾ ਹੋਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਰਛਾ ਲੈ ਕੇ ਬੈਠਣਗੇ। ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਖ਼ਤੀ ਪਾਉਣੀ ਪਵੇਗੀ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਐਵਾਰਡ ਵਾਪਸ ਲੈ ਲਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਡੱਲੇਵਾਲ ਦਾ ਮਰਨ ਵਰਤ 20ਵੇਂ ਦਿਨ 'ਚ ਦਾਖਲ, ਕਿਹਾ- ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਖੁਦਕੁਸ਼ੀ ਕਰ ਰਹੇ ਕਿਸਾਨ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਹਰਿਆਣਾ ਮਹਿਲਾ ਕਮਿਸ਼ਨ ਦੀ ਉਪ ਮੁਖੀ ਤੇ ਡਰਾਈਵਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
ਅਤੁਲ ਸੁਭਾਸ਼ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, ਪਤਨੀ ਨਿਕਿਤਾ ਸਿੰਘਾਨੀਆ ਸਣੇ 3 ਗ੍ਰਿਫ਼ਤਾਰ
Thailand Visa: ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤਾ ਖਾਸ ਆਫਰ, ਬਿਨਾਂ ਵੀਜ਼ਾ ਇੰਨੇ ਦਿਨ ਸਕੋਗੇ ਰੁਕ, ਕਰਨਾ ਪਏਗਾ ਇਹ ਕੰਮ...
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
Power Cut in Punjab: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
ਧੂੰ-ਧੂੰ ਕਰਕੇ ਸੜਿਆ ਘਰ, ਅੱਗ ਬੁਝਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Gold Price: ਦਸੰਬਰ ਮਹੀਨੇ ਸੋਨਾ ਖਰੀਦਣਾ ਹੋਇਆ ਆਸਾਨ, ਕੀਮਤਾਂ ਦਾ ਜੇਬ 'ਤੇ ਨਹੀਂ ਪਏਗਾ ਅਸਰ, ਜਾਣੋ ਕਿਉਂ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Auto News: ਇਹ ਸ਼ਾਨਦਾਰ ਬਾਈਕ 18000 ਰੁਪਏ ਹੋਈ ਸਸਤੀ, ਜਲਦ ਚੁੱਕੋ ਇਸ ਆਫਰ ਦਾ ਲਾਭ
Embed widget