ਪੜਚੋਲ ਕਰੋ

Punjab News: ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਖਿਲਾਫ ਸੁਪਰੀਮ ਕੋਰਟ ਪਹੁੰਚੀ ਸ਼੍ਰੋਮਣੀ ਕਮੇਟੀ, 9 ਨਵੰਬਰ ਨੂੰ ਸੱਦਿਆ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ।

Punjab News: ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਕੀਤੀ। 

ਐਡਵੋਕੇਟ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਐਕਟ ਨੂੰ ਮਾਨਤਾ ਦੇਣ ਦੇ ਫੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਦੇ ਮੈਂਬਰ ਹਰਭਜਨ ਸਿੰਘ ਮਸਾਣਾ ਵੱਲੋਂ ਵੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ। 

ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਮਾਮਲੇ ਵਿਚ ਪਹਿਲਾਂ ਵੀ ਹਰਭਜਨ ਸਿੰਘ ਮਸਾਣਾ ਵੱਲੋਂ ਹੀ ਪਟੀਸ਼ਨ ਦਾਇਰ ਕੀਤੀ ਹੋਈ ਸੀ, ਜਿਸ ਬਾਰੇ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿੱਚ ਸਿੱਖ ਵਿਦਵਾਨਾਂ ਅਤੇ ਸਿੱਖ ਵਕੀਲਾਂ ਦੀ ਮੀਟਿੰਗ ਅਗਲੇ ਦਿਨਾਂ ਵਿੱਚ ਜਲਦੀ ਹੀ ਸੱਦੀ ਜਾ ਰਹੀ ਹੈ। ਇਹ ਮੀਟਿੰਗ ਅੰਮ੍ਰਿਤਸਰ ਜਾ ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਵਿਚ ਮਾਹਰਾਂ ਦੀ ਰਾਇ ਲੈਣ ਤੋਂ ਬਾਅਦ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕੀ ਜਾਵੇਗੀ। 

ਉਨ੍ਹਾਂ ਦੱਸਿਆ ਕਿ 27 ਅਕਤੂਬਰ ਨੂੰ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਸਬੰਧੀ ਹੋਣ ਵਾਲੇ ਸਮਾਗਮ ਵਿੱਚ ਵੀ ਜਨਤਕ ਤੌਰ ’ਤੇ ਇਹ ਸਾਰੇ ਮਾਮਲੇ ਵਿਚਾਰੇ ਜਾਣਗੇ। ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਮੈਂਬਰੀ ਵਕੀਲਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਇਸ ਦੌਰਾਨ ਉਨ੍ਹਾਂ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਪ੍ਰਧਾਨ ਹੋਣ ਦੇ ਵੱਖ ਵੱਖ ਦਾਅਵੇ ਕਰ ਰਹੇ

ਆਗੂਆਂ ਨੂੰ ਆਖਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਅਕਾਲ ਤਖ਼ਤ ਤੇ ਆਉਣ ਅਤੇ  ਮਿਲ ਬੈਠ ਕੇ ਇਸ ਸਮੁੱਚੇ ਮਾਮਲੇ ਦਾ ਹੱਲ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਜਨਰਲ ਇਜਲਾਸ ਬਾਰੇ ਉਨ੍ਹਾਂ ਦੱਸਿਆ ਕਿ ਇਹ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ, ਜੋ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget