ਪੰਜਾਬ 'ਚ ਵਾਪਰੀ ਵੱਡੀ ਘਟਨਾ! ਸ਼ਿਵ ਸੈਨਾ ਦੇ ਸ਼ਹਿਰੀ ਪ੍ਰਧਾਨ 'ਤੇ ਤਲਵਾਰਾਂ ਨਾਲ ਹਮਲਾ, ਕੀਤਾ ਲਹੂ-ਲੁਹਾਨ, ਇਲਾਕੇ 'ਚ ਦਹਿਸ਼ਤ
ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕੁੱਝ ਵਿਅਕਤੀਆਂ ਨੇ ਸ਼ਿਵ ਸੈਨਾ ਸ਼ਿੰਦੇ ਗਰੁੱਪ ਮਾਨਸਾ ਦੇ ਸ਼ਹਿਰੀ ਪ੍ਰਧਾਨ ਚੰਦਨ ਜਿੰਦਲ ’ਤੇ ਘਰ ਵਿਚ ਵੜ੍ਹ ਗਏ ਹਨ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਹੈ।

Mansa News: ਪੰਜਾਬ ਦੇ ਮਾਨਸਾ ਜ਼ਿਲ੍ਹੇ ਤੋਂ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਮੰਗਲਵਾਲ ਦੀ ਰਾਤ ਕੁੱਝ ਵਿਅਕਤੀਆਂ ਨੇ ਸ਼ਿਵ ਸੈਨਾ ਸ਼ਿੰਦੇ ਗਰੁੱਪ ਮਾਨਸਾ ਦੇ ਸ਼ਹਿਰੀ ਪ੍ਰਧਾਨ ਚੰਦਨ ਜਿੰਦਲ ’ਤੇ ਘਰ ਵਿਚ ਵੜ੍ਹ ਗਏ ਹਨ ਅਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਹੈ। ਅਚਨਾਕ ਹੋਏ ਇਸ ਹਮਲੇ ਦੇ ਵਿੱਚ ਪ੍ਰਧਾਨ ਜਿੰਦਲ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।
ਤੁਰੰਤ ਹਸਪਤਾਲ 'ਚ ਕਰਵਾਇਆ ਗਿਆ ਭਰਤੀ
ਚੰਦਨ ਜਿੰਦਲ ਨੂੰ ਸਿਵਲ ਹਸਪਤਾਲ ਮਾਨਸਾ ਦਾਖਲ ਕਰਨ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ। ਸ਼ਿਵ ਸ਼ੈਨਾ ਸ਼ਿੰਦੇ ਗਰੁੱਪ ਮਾਲਵਾ ਜ਼ੋਨ ਦੇ ਪ੍ਰਧਾਨ ਅੰਕੁਸ਼ ਜਿੰਦਲ ਨੇ ਦੱਸਿਆ ਕਿ ਕੋਈ ਵਿਅਕਤੀ, ਜੋ ਵਾਰਡ ਨੰਬਰ 8 ਵਿਚ ਚੰਦਨ ਜਿੰਦਲ ਦੇ ਗੁਆਂਢ ਵਿੱਚ ਰਹਿੰਦਾ ਹੈ, ਉਹ ਕਿਸੇ ਗੱਲੋ ਲਾਗ-ਡਾਟ ਰੱਖਦਾ ਸੀ। ਉਸ ਨੇ ਚੰਦਨ ਜਿੰਦਲ ਦੇ ਘਰ ਵੱਲ ਮੂੰਹ ਕਰਕੇ ਕੈਮਰਾ ਲਗਵਾ ਦਿੱਤਾ, ਜਦੋਂ ਇਸ ’ਤੇ ਚੰਦਨ ਜਿੰਦਲ ਨੇ ਇਤਰਾਜ਼ ਜਤਾਇਆ ਤਾਂ ਮੰਗਲਵਾਰ ਅੱਧੀ ਰਾਤ ਨੂੰ ਤਲਵਾਰਾਂ ਨਾਲ ਲੈਸ ਵਿਅਕਤੀਆਂ ਨੇ ਚੰਦਨ ਜਿੰਦਲ ਦੇ ਘਰ ਵਿਚ ਵੜ ਕੇ ਹਮਲਾ ਕਰ ਦਿੱਤਾ। ਹਮਲੇ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਮੌਕੇ ਪੁਲਿਸ ਪਾਰਟੀ ਪਹੁੰਚੀ ਅਤੇ ਹੁਣ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਇਲਾਕੇ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















