ਹੁਣ ਦੁਕਾਨਦਾਰਾਂ ਨੂੰ ਫੂਡ ਸੇਫਟੀ ਐਕਟ ਤਹਿਤ ਲੈਣਾ ਪਵੇਗਾ ਸਰਟੀਫਿਕੇਟ, ਨਹੀਂ ਤਾਂ ਹੋਵੇਗੀ ਕਾਰਵਾਈ :ਡੀਐਚਓ
Punjab News: ਫੂਡ ਸੇਫਟੀ ਐਂਡ ਸਟੈਂਡਰਡਸ ਅਥਾਰਿਟੀ ਆਫ ਇੰਡੀਆ ਦੇ ਵੱਲੋਂ ਪੰਜਾਬ ਦੇ ਫੂਡ ਸਪਲਾਈ ਵਿਭਾਗ ਨੂੰ ਜਾਰੀ ਕੀਤੀਆਂ ਹਦਾਇਤਾਂ ਦੇ ਚਲਦਿਆਂ ਹੁਣ ਹਰ ਇਕ ਦੁਕਾਨਦਾਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਫੂਡ ਸੇਫਟੀ ਲਾਈਸੈਂਸ ਬਣਾਉਣਾ ਜ਼ਰੂਰੀ ਕਰ ਦਿੱਤਾ ਹੈ
Punjab News: ਫੂਡ ਸੇਫਟੀ ਐਂਡ ਸਟੈਂਡਰਡਸ ਅਥਾਰਿਟੀ ਆਫ ਇੰਡੀਆ (Fssai) ਦੇ ਵੱਲੋਂ ਪੰਜਾਬ ਦੇ ਫੂਡ ਸਪਲਾਈ ਵਿਭਾਗ ਨੂੰ ਜਾਰੀ ਕੀਤੀਆਂ ਹਦਾਇਤਾਂ ਦੇ ਚਲਦਿਆਂ ਹੁਣ ਹਰ ਇਕ ਦੁਕਾਨਦਾਰ ਅਤੇ ਰੇਹੜੀ ਫੜੀ ਵਾਲਿਆਂ ਨੂੰ ਫੂਡ ਸੇਫਟੀ ਲਾਈਸੈਂਸ ਬਣਾਉਣਾ ਜ਼ਰੂਰੀ ਕਰ ਦਿੱਤਾ ਹੈ । ਦੱਸਦਈਏ ਕਿ ਐੱਫ ਐੱਸ ਐੱਸ ਏ ਆਈ ਵੱਲੋਂ ਜਾਰੀ ਹਦਾਇਤਾਂ ਚ ਹੁਣ ਦੁਕਾਨਦਾਰ ਨੂੰ ਸੈਰਟੀਫਿਕੇਟ ਰੱਖਣਾ ਲਾਜ਼ਮੀ ਹੋਵੇਗਾ ਜਿਸ ਦੇ ਤਹਿਤ ਉਹ ਆਪਣਾ ਸਾਮਾਨ ਵੇਚ ਸਕੇਗਾ ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਲੁਧਿਆਣਾ ਫੂਡ ਸੇਫਟੀ ਅਫਸਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਐੱਫ ਐੱਸ ਐੱਸ ਆਈ ਦੇ ਦਿਸ਼ਾ ਨਿਰਦੇਸ਼ ਦੇ ਚਲਦਿਆ ਜਾਰੀ ਹੋਈਆਂ ਹਦਾਇਤਾਂ ਤੇ ਪੰਜਾਬ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸਦੇ ਤਹਿਤ ਪੰਜਾਬ ਭਰ ਦੇ ਸਿਹਤ ਵਿਭਾਗ ਨਾਲ ਜੁੜੇ ਮਹਿਕਮਿਆਂ ਨੂੰ ਇਹ ਹੁਕਮ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਦੁਕਾਨਾਂ ਲਈ ਨਹੀਂ ਬਲਕਿ ਖਾਣ ਪੀਣ ਦੀਆਂ ਰੇਹੜੀ ਫੜ੍ਹੀਆਂ ਵਾਲਿਆਂ ਦੇ ਲਈ ਵੀ ਜ਼ਰੂਰੀ ਹੈ ।
ਉਹਨਾਂ ਕਿਹਾ ਕਿ ਇਸ ਦਾ ਠੇਕਾ ਇੱਕ ਗੁਰਦਾਸਪੁਰ ਦੀ ਕੰਪਨੀ ਨੂੰ ਦਿੱਤਾ ਗਿਆ ਹੈ ਜੋ ਉੱਥੇ ਜਾ ਕੇ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਜਾਗਰੂਕ ਕਰੇਗੀ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਦਿੱਤਾ ਜਾਵੇਗਾ ਅਤੇ ਜੋ ਕੋਈ ਵੀ ਇਸ ਦੀ ਉਲੰਘਣਾ ਕਰੇਗਾ ਜਾਂ ਇਸ ਤੇ ਅਮਲ ਨਹੀਂ ਕਰੇਗਾ ਤਾਂ ਉਸਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਸਕਦੀ ਹੈ । ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਾਰੀ ਹੋਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ।