ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਲੋਕਾਂ ਨੂੰ ਅਪੀਲ, ਸੋਸ਼ਲ ਮੀਡੀਆ 'ਤੇ ਵਾਇਰਲ ਨਾ ਕੀਤੀ ਜਾਵੇ ਸਿੱਧੂ ਦੀ ਨਿੱਜੀ ਜਾਣਕਾਰੀ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਸਿੱਧੂ ਦੀਆਂ ਕਾਫੀ ਪੋਸਟਾਂ ਸੇਅਰ ਕੀਤੀਆਂ ਜਾ ਰਹੀਆਂ ਹਨ ਇੱਥੋਂ ਤੱਕ ਕਿ ਉਨ੍ਹਾਂ ਦੀ ਕਾਲ ਰਿਕਾਰਡਿੰਗ ਤੱਕ ਸਾਹਮਣੇ ਆਈ ਹੈ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਸਿੱਧੂ ਦੀਆਂ ਕਾਫੀ ਪੋਸਟਾਂ ਸੇਅਰ ਕੀਤੀਆਂ ਜਾ ਰਹੀਆਂ ਹਨ ਇੱਥੋਂ ਤੱਕ ਕਿ ਉਨ੍ਹਾਂ ਦੀ ਕਾਲ ਰਿਕਾਰਡਿੰਗ ਤੱਕ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਹੁਣ ਪਰਿਵਾਰ ਵੱਲੋਂ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਰਿਵਾਰ ਵੱਲੋਂ ਪੋਸਟ ਪਾਈ ਗਈ ਹੈ ਜਿਸ 'ਚ ਕਿਹਾ ਗਿਆ ਹੈ ਕਿ ਸਿੱਧੂ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਸੋਸ਼ਨ ਮੀਡੀਆ 'ਤੇ ਸਾਂਝੀ ਨਾ ਕੀਤੀ ਜਾਵੇ।
ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਸਿੱਧੂ ਦਾ ਕੋਈ ਵੀ ਗੀਤ ਹੈ ਜੋ ਅਜੇ ਰਿਲੀਜ਼ ਹੋਣਾ ਹੈ ਉਸ ਨੂੰ ਰਿਲੀਜ਼ ਨਾ ਕਰਕੇ ਪਰਿਵਾਰ ਨੂੰ ਸੌਂਪਿਆ ਜਾਵੇ। ਪਾਈ ਪੋਸਟ 'ਚ ਲਿਖਿਆ ਗਿਆ ਕਿ ਸਿੱਧੂ ਜਦੋਂ ਕਿਸੇ ਨਾਲ ਗੱਲ ਕਰਦਾ ਸੀ ਤਾਂ ਉਹ ਸ਼ਬਦ ਸਿਰਫ ਉਸ ਬੰਦੇ ਲਈ ਹੁੰਦੇ ਸਨ ਅਤੇ ਉਹ ਨਿੱਜੀ ਜਾਣਕਾਰੀ ਹੁੰਦੀ ਸੀ ਇਸ ਲਈ ਕਿਸੇ ਵੀ ਤਰ੍ਹਾਂ ਦੀ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਨਾ ਪਾਈ ਜਾਵੇ।
ਸੰਗੀਤ ਨਿਰਮਾਤਾਵਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਅਨਰਿਲੀਜ਼ ਗਾਣਾ ਲੀਕ ਨਾ ਕੀਤਾ ਜਾਵੇ ਅਤੇ 8 ਜੂਨ ਨੂੰ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਦੇ ਪਾਠ ਤੋਂ ਬਾਅਦ ਪਿਤਾ ਬਲਕੌਰ ਸਿੰਘ ਨੂੰ ਸੌਂਪਿਆ ਜਾਵੇ ਅਤੇ ਪਰਿਵਾਰ ਹੀ ਅਗਲਾ ਫੈਸਲਾ ਕਰੇਗਾ ।
ਦੱਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਮਲਾਵਰਾਂ ਨਾਲ ਆਪਣੇ ਆਖਰੀ ਸਾਹਾਂ ਤੱਕ ਲੜਦਾ ਰਿਹਾ ਹੈ। ਪੁਲਿਸ ਨੇ ਮੂਸੇਵਾਲਾ ਦੀ ਥਾਰ ਗੱਡੀ ਵਿੱਚੋਂ ਇੱਕ ਪਿਸਤੌਲ ਬਰਾਮਦ ਕੀਤਾ ਹੈ। ਉਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾਵਰ ਸਿੱਧੂ 'ਤੇ ਫਾਇਰਿੰਗ ਕਰ ਰਹੇ ਸਨ ਤਾਂ ਸਿੱਧੂ ਨੇ ਵੀ ਆਪਣੇ ਬਚਾਅ 'ਚ ਫਾਇਰਿੰਗ ਕੀਤੀ। ਪੁਲਿਸ ਨੇ ਥਾਰ ਤੋਂ ਪਿਸਤੌਲ ਬਰਾਮਦ ਕਰ ਲਿਆ ।
ਪਿੰਡ ਮੂਸੇ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਦੇ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਪਹੁੰਚੇ ਇਸ ਦੇ ਨਾਲ ਹੀ ਪੰਜਾਬ ਸਮੇਤ ਬੌਲੀਵੁੱਡ-ਹੌਲੀਵੁੱਡ ਦੀਆਂ ਹਸਤੀਆਂ ਵੱਲੋਂ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ।