Sidhu Moosewala News : ਸੁਰੱਖਿਆ ਵਾਪਸ ਲੈਣ 'ਤੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਸਰਕਾਰ 'ਤੇ ਚੁੱਕੇ ਸਵਾਲ, ਪੁੱਛਿਆ- ਹੁਣ ਤੁਹਾਡਾ ਖਜ਼ਾਨਾ ਭਰ ਗਿਆ ?
Moosewala Mother: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤਰ ਦੇ ਸਕਿਓਰਿਟੀ ਘਟਾਉਣ ਦੇ ਕਦਮ 'ਤੇ ਗੁੱਸਾ ਜ਼ਾਹਰ ਕਰਦਿਆਂ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਹੁਣ ਸਰਕਾਰੀ ਖ਼ਜ਼ਾਨਾ ਭਰ ਗਿਆ?
Moosewala Mother: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤਰ ਦੇ ਸਕਿਓਰਿਟੀ ਘਟਾਉਣ ਦੇ ਕਦਮ 'ਤੇ ਗੁੱਸਾ ਜ਼ਾਹਰ ਕਰਦਿਆਂ ਸੂਬਾ ਸਰਕਾਰ ਨੂੰ ਸਵਾਲ ਕੀਤਾ ਕਿ ਕੀ ਹੁਣ ਸਰਕਾਰੀ ਖ਼ਜ਼ਾਨਾ ਭਰ ਗਿਆ? ਮੂਸੇਵਾਲਾ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮਾਨਸਾ ਵਿਖੇ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।
ਗੋਲੀਆਂ ਮਾਰ ਕੇ ਕੀਤਾ ਗਿਆ ਸੀ ਕਤਲ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਸ਼ੁਭਦੀਪ ਸਿੰਘ ਸਿੱਧੂ (28) ਉਰਫ਼ ਸਿੱਧੂ ਮੂਸੇਵਾਲਾ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਦੇ ਸਮੇਂ ਉਹ ਮਹਿੰਦਰਾ ਥਾਰ ਜੀਪ ਵਿੱਚ ਸਫ਼ਰ ਕਰ ਰਹੇ ਸੀ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 424 ਲੋਕਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਉਨ੍ਹਾਂ ਲੋਕਾਂ ਵਿੱਚ ਮੂਸੇਵਾਲਾ ਵੀ ਸ਼ਾਮਲ ਸੀ। ਪਹਿਲਾਂ ਤਾਂ ਮੂਸੇਵਾਲਾ ਦੀ ਸੁਰੱਖਿਆ ਵਿੱਚ ਪੰਜਾਬ ਪੁਲੀਸ ਦੇ ਚਾਰ ਕਮਾਂਡੋ ਤਾਇਨਾਤ ਸਨ, ਪਰ ਬਾਅਦ ਵਿੱਚ ਸੁਰੱਖਿਆ ਘੇਰਾ ਕੱਟਦੇ ਹੋਏ ਦੋ ਕਮਾਂਡੋਜ਼ ਨੂੰ ਹਟਾ ਦਿੱਤਾ ਗਿਆ।
ਮਾਂ ਨੇ ਕੀ ਕਿਹਾ?
ਮੰਗਲਵਾਰ ਨੂੰ ਮੂਸੇਵਾਲਾ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ, ਉਨ੍ਹਾਂ ਦੇ ਘਰ ਤੋਂ ਇੱਕ ਵੀਡੀਓ ਵਿੱਚ, ਗਾਇਕਾ ਦੀ ਮਾਂ ਚਰਨ ਕੌਰ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ ਉਹ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੀ ਹੈ ਕਿ "ਤੁਸੀਂ ਹੀਰੇ ਗੁਆ ਰਹੇ ਹੋ"। ਸਾਡੇ ਬੇਟੇ ਨਾਲ ਚਾਰ ਬੰਦਿਆਂ ਨੂੰ ਤਾਇਨਾਤ ਕਰਨ ਨਾਲ ਕੀ ਫਰਕ ਪੈਂਦਾ ਹੈ? ਕੀ ਹੁਣ ਤੁਹਾਡਾ ਖਜ਼ਾਨਾ ਭਰ ਜਾਵੇਗਾ? ਆਪਣਾ ਖਜ਼ਾਨਾ ਭਰੋ।"
ਲਾੜੇ ਵਾਂਗ ਸਜਾਇਆ ਗਿਆ ਸੀ
ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਲੋਕ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਅੰਤਿਮ ਵਿਦਾਈ ਸਮੇਂ ਸਿੱਧੂ ਮੂਸੇ ਵਾਲਾ ਦੇ ਨਾਲ ਹਜ਼ਾਰਾਂ ਲੋਕ ਮੌਜੂਦ ਸਨ। ਮੰਗਲਵਾਰ ਨੂੰ ਅੰਤਿਮ ਵਿਦਾਈ ਸਮੇਂ ਸਿੱਧੂ ਮੂਸੇ ਵਾਲਾ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਲਾੜੇ ਵਾਂਗ ਸਜਾਇਆ ਗਿਆ।